ਪੰਜਾਬ ਤੇ ਜਵਾਨੀ ਨੂੰ ਬਚਾਉਣ ਦੀ ਜ਼ਿੰਮੇਵਾਰੀ ਧਾਰਮਿਕ ਆਗੂਆਂ ਸਿਰ: ਬਾਜਵਾ
05:27 AM Jun 10, 2025 IST
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰਰੇਕ): ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਪੰਜਾਬ ਮਾੜੇ ਦੌਰ ਵਿੱਚੋਂ ਲੰਘ ਰਿਹਾ ਹੈ ਤੇ ਨੌਜਵਾਨ ਵਿਦੇਸ਼ਾਂ ਵਿੱਚ ਜਾ ਚੁੱਕੇ ਹਨ। ਅੱਜ ਜਿੱਥੇ ਰਾਜਨੀਤਿਕ ਜਮਾਤ ਨੂੰ ਸੋਚਣ ਦੀ ਲੋੜ ਹੈ, ਉੱਥੇ ਹੀ ਪੰਜਾਬ ਨੂੰ ਬਚਾਉਣ ਦੀ ਵੱਡੀ ਜ਼ਿੰਮੇਵਾਰੀ ਧਾਰਮਿਕ ਆਗੂਆਂ ਸਿਰ ਵੀ ਹੈ। ਉਨ੍ਹਾਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਸੱਸ ਮਾਤਾ ਅਮਰਜੀਤ ਕੌਰ ਦੇ ਭੋਗ ਸਮਾਗਮ ਦੌਰਾਨ ਸਮੁੱਚੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਮੁੜ ਲੀਹ ’ਤੇ ਲਿਆਉਣ, ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਵਾਸਤੇ ਇਕਜੁੱਟ ਹੋ ਕੇ ਪੰਜਾਬ ਦੇ ਨੌਜਵਾਨਾਂ ਦਾ ਮਾਰਗਦਰਸ਼ਨ ਕਰਨ।
Advertisement
Advertisement