ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਤੇ ਹਰਿਆਣਾ ਵਿੱਚ ਮੀਂਹ ਵਰ੍ਹਿਆ; ਪਾਲਾ ਵਧਿਆ

07:53 AM Jan 13, 2025 IST
ਬਠਿੰਡਾ ਵਿੱਚ ਮੀਂਹ ਦੌਰਾਨ ਜਲ-ਥਲ ਹੋਈ ਸੜਕ ਤੋਂ ਲੰਘ ਰਹੇ ਵਾਹਨ ਚਾਲਕ। -ਫੋਟੋ: ਪਵਨ ਸ਼ਰਮਾ

ਆਤਿਸ਼ ਗੁਪਤਾ
ਚੰਡੀਗੜ੍ਹ, 12 ਜਨਵਰੀ
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਲੰਘੀ ਸ਼ਾਮ ਤੋਂ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਅੱਜ ਪਹਾੜੀ ਤੇ ਮੈਦਾਨੀ ਖੇਤਰਾਂ ਵਿੱਚ ਭਾਰੀ ਮੀਂਹ ਪਿਆ ਅਤੇ ਤੇਜ਼ ਹਵਾਵਾਂ ਚੱਲੀਆਂ, ਜਿਸ ਕਰਕੇ ਠੰਢ ਹੋਰ ਵਧ ਗਈ। ਲੰਘੀ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਰਕੇ ਸ਼ਹਿਰਾਂ ਦੀਆਂ ਸੜਕਾਂ ਅਤੇ ਖੇਤਾਂ ਵਿੱਚ ਪਾਣੀ ਭਰ ਗਿਆ ਹੈ। ਇਸ ਮੀਂਹ ਨਾਲ ਪੰਜਾਬ ਦੇ ਕਈ ਇਲਾਕਿਆਂ ਵਿੱਚ ਕਣਕ ਦੀ ਫ਼ਸਲ ਵੀ ਪ੍ਰਭਾਵਿਤ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਸ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਪੰਜਾਬ ਦੇ ਬਠਿੰਡਾ, ਫ਼ਤਹਿਗੜ੍ਹ ਸਾਹਿਬ, ਫਰੀਦਕੋਟ ਅਤੇ ਹਰਿਆਣਾ ਦੇ ਅੰਬਾਲਾ ਦੇ ਮਹਿੰਦਰਗੜ੍ਹ ਵਿੱਚ ਭਾਰੀ ਮੀਂਹ ਪਿਆ। ਹਾਲਾਂਕਿ ਬਾਅਦ ਦੁਪਹਿਰ ਮੀਂਹ ਹਟਣ ’ਤੇ ਕਿਸਾਨਾਂ ਤੇ ਆਮ ਲੋਕਾਂ ਨੇ ਸੁੱਖ ਦਾ ਸਾਹ ਲਿਆ। ਉੱਧਰ, ਮੌਸਮ ਵਿਭਾਗ ਨੇ 13 ਤੇ 14 ਜਨਵਰੀ ਨੂੰ ਸੰਘਣੀ ਧੁੰਦ ਤੇ ਸੀਤ ਲਹਿਰ ਚੱਲਣ ਅਤੇ ਓਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ 14 ਜਨਵਰੀ ਦੀ ਰਾਤ ਨੂੰ ਮੌਸਮ ਵਿੱਚ ਪੱਛਮੀ ਵਿਗਾੜ ਮੁੜ ਤੋਂ ਐਕਟਿਵ ਹੋਣ ਦੀ ਪੇਸ਼ੀਨਗੋਈ ਕੀਤੀ ਹੈ, ਜਿਸ ਕਰਕੇ 15 ਜਨਵਰੀ ਨੂੂੰ ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਮੁੜ ਬਦਲ ਸਕਦਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਬਠਿੰਡਾ, ਮੁਕਤਸਰ, ਫਰੀਦਕੋਟ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਤੇ ਹੋਰਨਾਂ ਕਈ ਖੇਤਰਾਂ ਵਿੱਚ ਲੰਘੀ ਰਾਤ ਤੋਂ ਅੱਜ ਬਾਅਦ ਦੁਪਹਿਰ ਤੱਕ ਮੀਂਹ ਲਗਾਤਾਰ ਰੁਕ-ਰੁਕ ਕੇ ਪੈਂਦਾ ਰਿਹਾ। ਹਾਲਾਂਕਿ ਖੇਤੀ ਮਾਹਿਰਾਂ ਵੱਲੋਂ ਇਹ ਮੀਂਹ ਖੇਤੀ ਲਈ ਲਾਹੇਵੰਦ ਦੱਸਿਆ ਜਾ ਰਿਹਾ ਹੈ, ਪਰ ਜਿਨ੍ਹਾਂ ਇਲਾਕਿਆਂ ਵਿੱਚ ਮੀਂਹ ਵਧ ਪੈ ਗਿਆ ਹੈ, ਉਨ੍ਹਾਂ ਖੇਤਰਾਂ ’ਚ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਪੰਜਾਬ ਦੇ ਖੇਤੀਬਾੜੀ ਵਿਭਾਗ ਵੱਲੋਂ ਬਠਿੰਡਾ, ਫਰੀਦਕੋਟ, ਮੁਕਤਸਰ ਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਚੌਕਸੀ ਰੱਖੀ ਜਾ ਰਹੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ 24 ਘੰਟਿਆਂ ਦੌਰਾਨ ਰਾਜਧਾਨੀ ਚੰਡੀਗੜ੍ਹ ਵਿੱਚ 23.9 ਐੱਮਐੱਮ, ਅੰਮ੍ਰਿਤਸਰ ਵਿੱਚ 5 , ਲੁਧਿਆਣਾ ਵਿੱਚ 11, ਪਟਿਆਲਾ ਵਿੱਚ 11.5, ਪਠਾਨਕੋਟ ਵਿੱਚ 3, ਬਠਿੰਡਾ ਵਿੱਚ 31, ਫਰੀਦਕੋਟ ਵਿੱਚ 20.6, ਗੁਰਦਾਸਪੁਰ ਵਿੱਚ 9.6, ਨਵਾਂ ਸ਼ਹਿਰ ਵਿੱਚ 11.3, ਬਰਨਾਲਾ ਵਿੱਚ 17.5, ਫ਼ਤਹਿਗੜ੍ਹ ਸਾਹਿਬ ਵਿੱਚ 25, ਫਾਜ਼ਿਲਕਾ ਵਿੱਚ 7.5, ਹੁਸ਼ਿਆਰਪੁਰ ਵਿੱਚ 2.5, ਮੋਗਾ ਵਿੱਚ 2 , ਮੁਹਾਲੀ ਵਿੱਚ 4, ਰੂਪਨਗਰ ਵਿੱਚ 1 ਅਤੇ ਸੰਗਰੂਰ ਵਿੱਚ 4.5 ਐੱਮਐੱਮ ਮੀਂਹ ਪਿਆ ਹੈ। ਹਰਿਆਣਾ ਦੇ ਅੰਬਾਲਾ ਤੇ ਮਹਿੰਦਰਗੜ੍ਹ ਵਿੱਚ ਭਾਰੀ ਮੀਂਹ ਪਿਆ।

Advertisement

ਠੰਢ ਕਾਰਨ ਕਿਸਾਨ ਸਣੇ ਦੋ ਜਣਿਆਂ ਦੀ ਮੌਤ

ਪਟਿਆਲਾ (ਸਰਬਜੀਤ ਸਿੰਘ ਭੰਗੂ): ਠੰਢ ਕਾਰਨ ਕਿਸਾਨ ਸਣੇ ਦੋ ਮੌਤਾਂ ਹੋ ਗਈਆਂ। ਪਹਿਲੀ ਘਟਨਾ ਢਾਬੀ ਗੁੱਜਰਾਂ ਬਾਰਡਰ ’ਤੇ 11 ਮਹੀਨਿਆਂ ਤੋਂ ਜਾਰੀ ਕਿਸਾਨ ਮੋਰਚੇ ਵਿੱਚ ਵਾਪਰੀ। ਇਸ ਦੌਰਾਨ ਫਰੀਦਕੋਟ ਦੇ ਪਿੰਡ ਗੋਦਰਾ ਦੇ ਜੱਗਾ ਸਿੰਘ (80) ਦੀ ਮੌਤ ਹੋ ਗਈ। ਦੋਵਾਂ ਫੋਰਮਾਂ ਦੇ ਆਗੂਆਂ ਨੇ ਇਨ੍ਹਾਂ ਮੋਰਚਿਆਂ ਦੇ ਹੋਰਨਾਂ ਵਿਅਕਤੀਆਂ ਵਾਂਗ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਨੂੰ ‘ਸ਼ਹੀਦ’ ਦਾ ਦਰਜਾ ਦਿੰਦਿਆਂ ਉਸ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣ। ਉਧਰ, ਠੰਢ ਕਾਰਨ ਪਟਿਆਲਾ ਸ਼ਹਿਰ ਵਿਚਲੇ ਪੁਰਾਣੇ ਬੱਸ ਅੱਡੇ ’ਤੇ 60 ਸਾਲਾ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਲਾਸ਼ ਰਾਜਿੰਦਰਾ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਈ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਠੰਢ ਕਾਰਨ ਇਥੇ ਤਿੰਨ ਮੌਤਾਂ ਹੋ ਗਈਆਂ ਸਨ।

Advertisement
Advertisement