ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦਾ ਹਰ ਵਰਗ ਦੇਸ਼ ਦੇ ਜਵਾਨਾਂ ਦੇ ਨਾਲ ਖੜ੍ਹਾ ਹੈ: ਵਿਕਰਮ ਬਾਜਵਾ

07:45 AM May 09, 2025 IST
featuredImage featuredImage

ਪੱਤਰ ਪ੍ਰੇਰਕ
ਮਾਛੀਵਾੜਾ, 8 ਮਈ
ਪਹਿਲਗਾਮ ਵਿਚ ਬੇਕਸੂਰ ਲੋਕਾਂ ਦੇ ਉੱਪਰ ਅਤਿਵਾਦੀਆਂ ਵੱਲੋਂ ਕੀਤੇ ਹਮਲੇ ਦੇ ਖਿਲਾਫ਼ ਸਾਡੇ ਦੇਸ਼ ਦੀ ਫੌਜ ਵੱਲੋਂ ਚਲਾਈ ਜਾ ਰਹੀ ‘ਸਿੰਧੂਰ’ ਮੁਹਿੰਮ ਲਈ ਪੂਰਾ ਪੰਜਾਬ ਜਵਾਨਾਂ ਦੇ ਨਾਲ ਖੜ੍ਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਜਿਸ ਤਰ੍ਹਾਂ ਦਾ ਮਾਹੌਲ ਬਣਿਆ ਹੋਇਆ ਹੈ ਉਸ ਕਰਕੇ ਪੂਰੇ ਪੰਜਾਬੀ ਚਿੰਤਾ ਦੇ ਵਿਚ ਹਨ ਕਿਉਂਕਿ ਜਦੋਂ ਵੀ ਕੋਈ ਅਜਿਹਾ ਮਾਹੌਲ ਬਣਦਾ ਹੈ ਤਾਂ ਹਮੇਸ਼ਾ ਸੂਬੇ ਦਾ ਸਭ ਤੋਂ ਵੱਧ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਅਤੇ ਵੱਖਵਾਦ ਨੂੰ ਹਰ ਪੰਜਾਬੀ ਨੇ ਆਪਣੇ ਪਿੰਡੇ ਤੇ ਹੰਢਾਇਆ ਹੈ ਇਸ ਲਈ ਪੰਜਾਬ ਦਾ ਹਰ ਵਰਗ ਇਸ ਦਰਦ ਨੂੰ ਜਾਣਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਦੇਸ਼ ਹਿੱਤ ਵਿਚ ਕੰਮ ਕੀਤਾ ਅਤੇ ਦੇਸ਼ ਦੀ ਅਮਨ ਸ਼ਾਂਤੀ ਲਈ ਹਮੇਸ਼ਾ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਹਿੱਤ ਤਹਿਤ ਪੰਜਾਬ ਦੇ ਨਾਲ ਖੜੀ ਹੈ। ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਬਲਵੀਰ ਸਿੰਘ ਬੁੱਢੇਵਾਲ, ਰੁਪਿੰਦਰ ਸਿੰਘ ਬੂਟਾ ਬਿਲਗਾ, ਗੁਰਜਿੰਦਰ ਸਿੰਘ ਗੋਗੀ, ਇਕਬਾਲ ਸਿੰਘ ਜੰਡਾਲੀ, ਰਾਜਦੀਪ ਸਿੰਘ ਬਿਲਗਾ, ਕੌਂਸਲਰ ਕਮਲਜੀਤ ਸਿੰਘ ਬੋਪਾਰਾਏ, ਦੀਪਕ ਛਾਬੜਾ, ਬਲਵਿੰਦਰ ਸਿੰਘ ਰੋਡਾ, ਸੁਰਿੰਦਰ ਸਿੰਘ ਗਰੇਵਾਲ ਆਗੂ ਹਾਜ਼ਰ ਸਨ।
ਕੈਪਸ਼ਨ: ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਕਰਮ ਸਿੰਘ ਬਾਜਵਾ ਅਤੇ ਹੋਰ।-ਫੋਟੋ:-ਟੱਕਰ

Advertisement

Advertisement