ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੀਆਂ ਨਸਲਾਂ ਤੇ ਫ਼ਸਲਾਂ ਬਚਾਉਣ ਲਈ ਇੱਕਮੁੱਠ ਹੋਣ ਦੀ ਲੋੜ: ਮੁੱਖ ਮੰਤਰੀ

04:02 AM Apr 13, 2025 IST
featuredImage featuredImage
ਪੀਏਯੂ ਵਿੱਚ ਸਰਕਾਰ-ਕਿਸਾਨ ਮਿਲਣੀ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।
ਸਤਵਿੰਦਰ ਬਸਰਾ
Advertisement

ਲੁਧਿਆਣਾ, 12 ਅਪਰੈਲ

ਪੰਜਾਬ ਦੇ ਕਿਸਾਨਾਂ ਨਾਲ ਸਾਉਣੀ ਸੀਜ਼ਨ ਦੀਆਂ ਫ਼ਸਲਾਂ ਬਾਰੇ ਸਲਾਹ-ਮਸ਼ਵਰਾ ਕਰਨ ਅਤੇ ਉਨ੍ਹਾਂ ਦੀ ਰਾਇ ਜਾਣਨ ਲਈ ਇੱਥੇ ਪੀਏਯੂ ਵਿੱਚ ਸਰਕਾਰ-ਕਿਸਾਨ ਮਿਲਣੀ ਕਰਵਾਈ ਗਈ, ਜਿਸ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਨਸਲਾਂ ਅਤੇ ਫ਼ਸਲਾਂ ਨੂੰ ਬਚਾਉਣ ਲਈ ਇੱਕਮੁੱਠ ਹੋਣ ਦੀ ਲੋੜ ਹੈ। ਸਮਾਗਮ ਦੀ ਪ੍ਰਧਾਨਗੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ। ਉਨ੍ਹਾਂ ਨਾਲ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਖੇਤੀਬਾੜੀ ਬਾਰੇ ਪੰਜਾਬ ਦੇ ਪ੍ਰਸ਼ਾਸਕੀ ਸਕੱਤਰ ਬਸੰਤ ਗਰਗ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ, ਗਡਵਾਸੂ ਦੇ ਉਪ ਕੁਲਪਤੀ ਡਾ. ਜਤਿੰਦਰਪਾਲ ਸਿੰਘ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਅਤੇ ਪੀਏਯੂ ਅਧਿਕਾਰੀਆਂ ’ਚ ਡਾ. ਮੱਖਣ ਸਿੰਘ ਭੁੱਲਰ ਅਤੇ ਡਾ. ਅਜਮੇਰ ਸਿੰਘ ਢੱਟ ਮੰਚ ’ਤੇ ਮੌਜੂਦ ਸਨ।

Advertisement

ਇਸ ਮਿਲਣੀ ਵਿੱਚ ਸੂਬੇ ’ਚੋਂ ਵੱਡੀ ਗਿਣਤੀ ’ਚ ਕਿਸਾਨ ਸ਼ਾਮਲ ਹੋਏ, ਜਿਨ੍ਹਾਂ ਫ਼ਸਲ ਦੀ ਬਿਜਾਈ ਅਤੇ ਹੋਰ ਮੁੱਦਿਆਂ ਬਾਰੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਵੀ ਕੀਤਾ। ਮੁੱਖ ਮੰਤਰੀ ਅਤੇ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਸੁਝਾਅ ਧਿਆਨ ਨਾਲ ਸੁਣੇ। ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਹੇਠ ਰਕਬਾ ਵਧਣ ਕਾਰਨ ਪੰਜਾਬ ਦੇ ਜ਼ਮੀਨ ਹੇਠਲੇ ਪਾਣੀ ਦੀ ਸਥਿਤੀ ’ਤੇ ਮਾੜਾ ਪ੍ਰਭਾਵ ਪਿਆ ਹੈ। ਪ੍ਰਤੀ ਕਿਲੋ ਚੌਲ ਪੈਦਾ ਕਰਨ ਵਾਸਤੇ ਲਗਪਗ 4 ਹਜ਼ਾਰ ਲਿਟਰ ਪਾਣੀ ਦੀ ਲੋੜ ਹੈ, ਜਿਸ ਬਾਰੇ ਵਿਗਿਆਨੀਆਂ ਦਾ ਆਖਣਾ ਹੈ ਕਿ ਇਹ ਬੜਾ ਮਹਿੰਗਾ ਸੌਦਾ ਹੈ। ਜ਼ਮੀਨ ਹੇਠਲਾ ਪਾਣੀ ਲਗਾਤਾਰ ਘਟ ਰਿਹਾ ਹੈ, ਜਿਸ ਕਾਰਨ ਰਾਜ ਦੇ 153 ਵਿੱਚੋਂ 117 ਬਲਾਕ ਬੇਹੱਦ ਖ਼ਤਰਨਾਕ ਸਥਿਤੀ ਵਿੱਚ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੀਏਯੂ ਨੇ ਇਸ ਸਮੱਸਿਆ ਦੇ ਹੱਲ ਲਈ ਛੇਤੀ ਪੱਕਣ ਵਾਲੀਆਂ ਕਿਸਮਾਂ ਲਿਆਂਦੀਆਂ ਹਨ। ਇਹ ਕਿਸਮਾਂ ਨਾ ਸਿਰਫ਼ ਪਾਣੀ ਦੀ ਘੱਟ ਖਪਤ ਕਰਦੀਆਂ ਹਨ ਬਲਕਿ ਜਲਦੀ ਪੱਕਣ ਕਾਰਨ ਇਨ੍ਹਾਂ ਦੀ ਪਰਾਲੀ ਦੀ ਸੰਭਾਲ ਸੌਖੀ ਹੋ ਜਾਂਦੀ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ 75 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨਾਲ ਮਸ਼ਵਰਾ ਕੀਤਾ ਜਾ ਰਿਹਾ ਹੈ। ਇਸ ਮਿਲਣੀ ਦੇ ਦੋ ਉਦੇਸ਼ ਹਨ, ਪਹਿਲਾ, ਰਵਾਇਤੀ ਫ਼ਸਲ ਚੱਕਰ ’ਚੋਂ ਬਾਹਰ ਕੱਢਣ ਲਈ ਕਿਸਾਨਾਂ ਦੀ ਰਾਇ ਅਤੇ ਸੁਝਾਅ ਜਾਣਨਾ ਅਤੇ ਦੂਜਾ ਸੁਝਾਅ ਦੇ ਆਧਾਰ ’ਤੇ ਪੰਜਾਬ ਦੀ ਕਿਸਾਨੀ ਦੀ ਭਲਾਈ ਲਈ ਯੋਜਨਾਬੰਦੀ ਕਰਨਾ।

ਪੀਏਯੂ ਵੱਲੋਂ ਸਾਉਣੀ ਦੀਆਂ ਫ਼ਸਲਾਂ ਬਾਰੇ ਪ੍ਰਕਾਸ਼ਿਤ ਸਾਹਿਤ ਜਾਰੀ

ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੀਏਯੂ ਦੇ ਵਿਹੜੇ ’ਚ ਇਹ ਨਿਵੇਕਲੀ ਮਿਲਣੀ ਹੋ ਰਹੀ ਹੈ, ਜਿਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਕਿਸਾਨ, ਸਰਕਾਰੀ ਅਧਿਕਾਰੀ ਅਤੇ ਖੇਤੀ ਮਾਹਿਰਾਂ ਨੇ ਹਿੱਸਾ ਲਿਆ ਹੈ। ਉਨ੍ਹਾਂ ’ਵਰਸਿਟੀ ਦੀਆਂ ਪ੍ਰਾਪਤੀਆਂ, ਝੋਨੇ ਦੀਆਂ ਖੋਜੀਆਂ ਕਿਸਮਾਂ, ਪ੍ਰੋਸੈਸਿੰਗ ਯੂਨਿਟਾਂ ਅਤੇ ਹੋਰ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ। ਮਿਲਣੀ ਦੌਰਾਨ ’ਵਰਸਿਟੀ ਵੱਲੋਂ ਸਾਉਣੀ ਦੀਆਂ ਫ਼ਸਲਾਂ ਬਾਰੇ ਪ੍ਰਕਾਸ਼ਿਤ ਸਾਹਿਤ ਵੀ ਜਾਰੀ ਕੀਤਾ ਗਿਆ। ਖੇਤੀਬਾੜੀ ਮੰਤਰੀ ਨੂੰ ਯੂਨੀਵਰਸਿਟੀ ਵੱਲੋਂ ਸਨਮਾਨ ਚਿੰਨ੍ਹ ਨਾਲ ਨਿਵਾਜਿਆ ਗਿਆ। ਡਾ. ਅਜਮੇਰ ਸਿੰਘ ਢੱਟ ਨੇ ਸਾਰਿਆਂ ਦਾ ਧੰਨਵਾਦ ਕੀਤਾ, ਜਦਕਿ ਮੰਚ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਵੱਲੋਂ ਕੀਤਾ ਗਿਆ।

Advertisement