ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੇ ਪਾਣੀਆਂ ’ਤੇ ਪੰਜਾਬੀਆਂ ਦਾ ਹੱਕ: ਜਗਸੀਰ ਸਿੰਘ

04:40 AM May 11, 2025 IST
featuredImage featuredImage
ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਚਲਾਈ ਮੁਹਿੰਮ ਵਿੱਚ ਸ਼ਾਮਲ ‘ਆਪ’ ਦੀ ਟੀਮ।

ਪੱਤਰ ਪ੍ਰੇਰਕ

Advertisement

ਭੁੱਚੋ ਮੰਡੀ, 10 ਮਈ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦਾ ਪਾਣੀ ਹਰਿਆਣੇ ਨੂੰ ਨਾ ਦੇਣ ਸਬੰਧੀ ਚੱਲ ਰਹੀ ਮੁਹਿੰਮ ਵਿੱਚ ਭਾਗ ਲੈਣ ਲਈ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਆਪਣੇ ਪੀਏ ਰਸਟੀ ਮਿੱਤਲ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ‘ਆਪ’ ਆਗੂਆਂ ਨੂੰ ਨੰਗਲ ਡੈਮ ਲਈ ਰਵਾਨਾ ਕੀਤਾ। ਇਸ ਮੌਕੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਪੰਜਾਬੀਆਂ ਦਾ ਹੀ ਹੱਕ ਬਣਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਇਸ ਮੁੱਦੇ ’ਤੇ ਰਾਜਨੀਤੀ ਕਰ ਰਹੀ ਹੈ ਤੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇ ਕੇ ਪੰਜਾਬੀਆਂ ਨਾਲ ਧੋਖਾ ਕਮਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਬਾਹਰ ਨਹੀਂ ਜਾਣ ਦੇਣਗੇ। ਪਾਣੀਆਂ ਦੀ ਇਸ ਲੜਾਈ ਵਿੱਚ ਉਹ ਪਿੱਛੇ ਨਹੀਂ ਹਟਣਗੇ। ਇਸ ਮੌਕੇ ਪਿੰਡ ਲਹਿਰਾ ਖਾਨਾ ਦੇ ਸਰਪੰਚ ਰਾਜਭੁਪਿੰਦਰ ਸਿੰਘ, ਪੰਚ ਹਰਪ੍ਰੀਤ ਸਿੰਘ, ਨੈਬ ਸਿੰਘ, ਅੰਮ੍ਰਿਤਪਾਲ ਸਿੰਘ, ਜਸਵਿੰਦਰ ਸਿੰਘ ਹਰਰਾਏਪੁਰ, ਕਲਿਆਣ ਮੱਲਕਾ ਦੇ ਸਰਪੰਚ ਦਰਸ਼ਨ ਸਿੰਘ, ਗੁਰਬਖਸ਼ ਸਿੰਘ, ਕਲਿਆਣ ਸੁੱਖਾ ਦੇ ਸਰਪੰਚ ਅਮਨ ਸਿੰਘ, ਸਹਿਕਾਰੀ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਆਪ ਆਗੂ ਹਾਜ਼ਰ ਸਨ।

Advertisement
Advertisement