ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੇ ਪਾਣੀਆਂ ਦੇ ਮਾਮਲੇ ’ਚ ਵਧੀਕੀ ਬਰਦਾਸ਼ਤ ਨਹੀਂ: ਮੀਤ ਹੇਅਰ

05:49 AM May 02, 2025 IST
featuredImage featuredImage
ਮੀਤ ਹੇਅਰ।

ਰਵਿੰਦਰ ਰਵੀ
ਬਰਨਾਲਾ, 1 ਮਈ
ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਕਿਹਾ ਕਿ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਨਾਲ ਵਧੀਕੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸੂਬੇ ਦੇ ਹੱਕਾਂ ਲਈ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਹਾ ਕਿ ਪਾਣੀਆਂ ਨੂੰ ਲੈ ਕੇ ਕੇਂਦਰ ਨੇ ਇਕ ਵਾਰ ਫਿਰ ਪੰਜਾਬ ਨਾਲ ਵੱਡਾ ਧੋਖਾ ਤੇ ਵਿਤਕਰਾ ਕੀਤਾ ਹੈ। ਪੰਜਾਬ ਦਾ ਨਾਂ ਪਾਣੀਆਂ ’ਤੇ ਹੈ, ਉਸ ਨੂੰ ਹੀ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਤੇ ਹਰਿਆਣਾ ਵੰਡਿਆ ਗਿਆ, ਉਦੋਂ ਵੀ 31 ਐੱਮਐੱਫ ਪਾਣੀ ਸੀ ਜਿਹੜਾ ਵੰਡ ਕੇ ਹਰਿਆਣੇ ਨੂੰ ਦੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਗੈਰ ਰਿਪੇਰੀਅਨ ਸਟੇਟ ਨੂੰ ਵੀ ਵੰਡ ਕੇ ਦੇ ਦਿੱਤਾ ਗਿਆ ਪਰ ਸਾਂਝੇ ਪੰਜਾਬ ਨੂੰ ਮਿਲਦਾ ਯਮੁਨਾ ਦਾ ਪਾਣੀ ਵੰਡਣ ਦਾ ਉਸ ਵੇਲੇ ਕੋਈ ਜ਼ਿਕਰ ਤੱਕ ਨਹੀਂ ਹੋਇਆ। ਉਨ੍ਹਾਂ ਇਹ ਮਸਲਾ ਸੰਸਦ ਵਿਚ ਵੀ ਉਠਾਇਆ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਪਾਣੀਆਂ ਦੇ ਮਾਮਲੇ ’ਚ ਹਮੇਸ਼ਾ ਵਿਤਕਰਾ ਕੀਤਾ ਹੈ। ਪੰਜਾਬ ਦੇ ਕਰੀਬ 75 ਫੀਸਦੀ ਤੋਂ ਵੱਧ ਜ਼ੋਨ ਡਾਰਕ ਜ਼ੋਨ ’ਚ ਆ ਚੁੱਕੇ ਹਨ। ਉਨ੍ਹਾਂ ਕਿ ਪੰਜਾਬ ਨੇ ਪਹਿਲਾਂ ਵੀ ਅਜਿਹੇ ਮੁੱਦਿਆਂ ਕਰਕੇ ਸੰਤਾਪ ਭੋਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਵਧੀਕੀ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਮਸਲੇ ’ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।

Advertisement

Advertisement