ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵੱਲੋਂ ਕੇਂਦਰ ਨਾਲ ਸਬੰਧ ਮਜ਼ਬੂਤ ਬਣਾਉਣ ਬਾਰੇ ਚਰਚਾ

05:33 AM Mar 25, 2025 IST
featuredImage featuredImage
ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।
ਆਤਿਸ਼ ਗੁਪਤਾ
Advertisement

ਚੰਡੀਗੜ੍ਹ, 24 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਰਾਜ ਭਵਨ ’ਚ ਸੂਬੇ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਦੋਹਾਂ ਵਿਚਕਾਰ ਕਰੀਬ 30 ਤੋਂ 35 ਮਿੰਟ ਤੱਕ ਬੰਦ ਕਮਰਾ ਮੀਟਿੰਗ ਹੋਈ ਜਿਸ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਸ਼ੀ-ਖੁਸ਼ੀ ਰਵਾਨਾ ਹੋਏ।

Advertisement

ਜਾਣਕਾਰੀ ਅਨੁਸਾਰ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ ਭਲਾਈ ਸਕੀਮਾਂ ਲਾਗੂ ਕਰਨ ਅਤੇ ਸੂਬਾ ਸਰਕਾਰ ਦੇ ‘ਰੰਗਲਾ ਪੰਜਾਬ’ ਬਣਾਉਣ ਦੇ ਸੁਫ਼ਨੇ ਨੂੰ ਸਾਕਾਰ ਕਰਨ ਵਿੱਚ ਆਪਸੀ ਸਹਿਯੋਗ ਬਾਰੇ ਵਿਚਾਰ-ਚਰਚਾ ਕੀਤੀ ਗਈ। ਦੋਹਾਂ ਨੇ ਲੋਕਾਂ ਦੀ ਸੇਵਾ ਲਈ ਸੂਬਾ ਤੇ ਕੇਂਦਰ ਸਰਕਾਰ ਵਿਚਕਾਰ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਵਾਸਤੇ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਪਿਛਲੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਕਈ ਵਾਰ ਟਕਰਾਅ ਵੇਖਣ ਨੂੰ ਮਿਲਿਆ ਸੀ। ਸ੍ਰੀ ਪੁਰੋਹਿਤ ਦੇ ਕਾਰਜਕਾਲ ਦੌਰਾਨ ਕਈ ਵਾਰ ਪੰਜਾਬ ਸਰਕਾਰ ਤੇ ਰਾਜਪਾਲ ਆਹਮੋ-ਸਾਹਮਣੇ ਖੜ੍ਹੇ ਦਿਖਾਈ ਦਿੱਤੇ ਸਨ ਜਦੋਂ ਕਿ ਮੌਜੂਦਾ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਮੁੱਖ ਮੰਤਰੀ ਦੇ ਸਬੰਧ ਵਧੀਆ ਦਿਖਾਈ ਦੇ ਰਹੇ ਹਨ।

 

 

Advertisement