ਪੰਜਾਬ ਦੇ ਹਾਲਾਤ ਸੁਧਾਰਨ ਲਈ ਠੋਸ ਕਦਮ ਚੁੱਕਣ ਦੀ ਲੋੜ: ਸਿੰਗਲਾ
05:12 AM May 23, 2025 IST
ਪੱਤਰ ਪ੍ਰੇਰਕ
Advertisement
ਭਵਾਨੀਗੜ੍ਹ, 22 ਮਈ
ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਿਜੈ ਇੰਦਰ ਸਿੰਗਲਾ ਨੇ ਦੇਸ਼ ਅੰਦਰ ਬਣਾਏ ਮਾਹੌਲ ਅਤੇ ਪੰਜਾਬ ਦੀ ਵਿਗੜਦੀ ਜਾ ਰਹੀ ਅਰਥ ਵਿਵਸਥਾ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਉਕਤ ਹਾਲਤਾਂ ਵਿੱਚ ਸੁਧਾਰ ਕਰਨ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਹ ਅੱਜ ਇੱਥੇ ਸ਼ਹਿਰ ਵਿੱਚ ਪਾਰਟੀ ਵਰਕਰਾਂ ਅਤੇ ਕੁੱਝ ਹੋਰ ਸ਼ਹਿਰ ਵਾਸੀਆਂ ਨਾਲ ਦੁੱਖ ਸਾਂਝਾ ਕਰਨ ਲਈ ਆਏ ਸਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਆਪਸੀ ਤਾਲਮੇਲ ਵਧਾਉਣ ਤੇ ਜ਼ੋਰ ਦਿੱਤਾ। ਇਸ ਮੌਕੇ ਸੀਨੀਅਰ ਆਗੂ ਰਣਜੀਤ ਸਿੰਘ ਤੂਰ, ਜਗਤਾਰ ਨਮਾਦਾ, ਮੰਗਤ ਸ਼ਰਮਾ, ਹਰਮਨਜੀਤ ਸਿੰਘ ਤੇ ਵਰਿੰਦਰ ਮਿੱਤਲ ਆਦਿ ਹਾਜ਼ਰ ਸਨ।
Advertisement
Advertisement