ਪੰਜਾਬ ਨਾਲ ਧੱਕਾ ਕਰ ਰਹੀ ਹੈ ਕੇਂਦਰ ਸਰਕਾਰ: ਬਲਬੀਰ ਸਿੰਘ
05:12 AM May 02, 2025 IST
ਖੇਤਰ ਪ੍ਰਤੀਨਿਧ
Advertisement
ਪਟਿਆਲਾ, 1 ਮਈ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਮੁੜ ਕਾਲੇ ਦੌਰ ਵਿੱਚ ਧੱਕਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਪੰਜਾਬ ਦਾ ਪਾਣੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਬਲਬੀਰ ਸਿੰਘ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਪੰਜਾਬ ਦੇ ਇਤਰਾਜ਼ ਦੇ ਬਾਵਜੂਦ ਹਰਿਆਣੇ ਨੂੰ 8500 ਕਿਊਸਿਕ ਪਾਣੀ ਦੇਣ ’ਤੇ ਟਿੱਪਣੀ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ’ਤੇ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਦੇ ਭਾਰਤ ਜਨਤਾ ਪਾਰਟੀ ਆਗੂ ਇਹ ਦੱਸਣ ਕਿ ਉਹ ਪੰਜਾਬ ਦੇ ਨਾਲ ਹਨ ਜਾਂ ਹਰਿਆਣੇ ਦੇ ਨਾਲ। ਉਨ੍ਹਾਂ ਨੇ ਕਾਂਗਰਸੀ ਆਗੂਆਂ ’ਤੇ ਵੀ ਨਿਸ਼ਾਨੇ ਸੇਧਦਿਆਂ ਕਿਹਾ ਕਿ ਹਿਮਾਚਲ ਦੀ ਸਰਕਾਰ ਜੋ ਕਿ ਕਾਂਗਰਸ ਦੀ ਅਗਵਾਈ ਹੇਠ ਚੱਲ ਰਹੀ ਹੈ ਉਨ੍ਹਾਂ ਵੱਲੋਂ ਇਸ ਮਾਮਲੇ ’ਤੇ ਨਿਰਪੱਖ ਸਟੈਂਡ ਕਿਉਂ ਲਿਆ ਗਿਆ। ਉਨ੍ਹਾਂ ਨੇ ਕਾਂਗਰਸ ਦੇ ਨੇਤਾਵਾਂ ਨੂੰ ਸੱਦਾ ਦਿੱਤਾ ਕਿ ਕੇਂਦਰ ਵੱਲੋਂ ਪੰਜਾਬ ਨਾਲ ਕੀਤੀ ਬੇਇਨਸਾਫੀ ਦੇ ਵਿਰੁੱਧ ਇਕੱਠੇ ਹੋ ਕੇ ਸੰਘਰਸ਼ ਕੀਤਾ ਜਾਵੇ।
Advertisement
Advertisement