ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਨੂੰ ਖੇਡ ਨਕਸ਼ੇ ’ਤੇ ਉਭਾਰਨ ’ਚ ਕੋਈ ਕਸਰ ਨਹੀਂ ਛੱਡਾਂਗੇ: ਚੱਬੇਵਾਲ

05:25 AM Jun 09, 2025 IST
featuredImage featuredImage
ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ।
ਜਸਬੀਰ ਸਿੰਘ ਚਾਨਾ
Advertisement

ਫਗਵਾੜਾ, 8 ਜੂਨ

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪੰਜਾਬ ਸਟੇਟ ਇੰਸਟੀਚਿਊਟ ਆਫ ਸਪੋਰਟਸ ਤੇ ਜੇਸੀਟੀ ਫੁਟਬਾਲ ਅਕੈਡਮੀ ਵੱਲੋਂ ਕੋਚ ਪ੍ਰੋ. ਸੀਤਲ ਸਿੰਘ ਤੇ ਜਗੀਰ ਸਿੰਘ ਦੀ ਯਾਦ ’ਚ ਸਥਾਨਕ ਸਕੂਲ ਆਾਫ ਐਮੀਨੈਂਸ ਵਿਖੇ ਫੁਟਬਾਲ ਖਿਡਾਰੀਆਂ ਦੇ 2025-26 ਸੀਜ਼ਨ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਖੇਡਾਂ ਦੇ ਉੱਤਮ ਕੇਂਦਰ ਵਜੋਂ ਸਥਾਪਿਤ ਕਰਨ ’ਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ।

Advertisement

ਪੀਆਈਐੱਸ ਫੁਟਬਾਲ ਅਕੈਡਮੀ ਦੇ ਬੀਤੇ ਸਾਲਾਂ ਦੌਰਾਨ ਵੱਖ-ਵੱਖ ਵਿਭਾਗਾਂ ’ਚ ਚੁਣੇ ਗਏ ਖਿਡਾਰੀਆਂ ਦਾ ਸਨਮਾਨ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ-ਪਿੰਡ ਤੇ ਸ਼ਹਿਰਾਂ ’ਚ ਖੇਡਾਂ ਨੂੰ ਹੁਲਾਰਾ ਦੇ ਕੇ ਪੰਜਾਬ ਨੂੰ ਦੁਨੀਆ ਦੇ ਖੇਡ ਨਕਸ਼ੇ ’ਤੇ ਉਭਾਰਿਆ ਜਾਵੇਗਾ।

ਉਨ੍ਹਾਂ ਜ਼ਿਲ੍ਹਾ ਖੇਡ ਅਧਿਕਾਰੀ ਗੁਰਪ੍ਰੀਤ ਸਿੰਘ ਤੇ ਫੁੱਟਬਾਲ ਕੋਚ ਪ੍ਰਦੀਪ ਕੁਮਾਰ ਵਲੋਂ ਅਕੈਡਮੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਰੱਖੀ ਮੰਗ ਨੂੰ ਸੁਣਦਿਆਂ ਆਉਂਦੇ ਦਿਨਾਂ ’ਚ ਅਕੈਡਮੀ ਦੇ ਵਿਸਤਾਰ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ ਤਾਂ ਜੋ ਖਿਡਾਰੀਆਂ ਨੂੰ ਹੋਰ ਵਧੀਆ ਮਾਹੌਲ ਦਿੱਤਾ ਜਾ ਸਕੇ।

ਅਕੈਡਮੀ ਵੱਲੋਂ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਜਿਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਜੀ ਰੂਪ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਕੀਤੇ ਗਏ।

ਇਸ ਮੌਕੇ ਅਪਨੀਤ ਰਿਐਤ ਆਈਏਐੱਸ, ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਲਲਿਤਾ ਸਕਲਾਨੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਰਨੈਲ ਨੰਗਲ, ਕੁਲਦੀਪ ਸਰਦਾਨਾ, ਸੁਨੀਲ ਕੁਮਾਰ, ਹਰਜਿੰਦਰ ਸਿੰਘ, ਪ੍ਰਦੀਪ ਕੁਮਾਰ, ਜਗਤਾਰ ਸਿੰਘ ਆਹਲੂਵਾਲੀਆ, ਅਜੀਤ ਸਿੰਘ ਵਾਲੀਆ ਪ੍ਰਮੁੱਖ ਸਅਨਤਕਾਰ, ਲਖਵਿੰਦਰ ਸਿੰਘ ਲੱਕੀ ਫੁੱਟਬਾਲ ਕੋਚ, ਅੰਮ੍ਰਿਤ ਬਾਹੜਾ, ਵੀਰ ਇੰਦਰਜੀਤ ਸਿੰਘ ਅਤੇ ਹਰਜੋਤ ਸਿੰਘ ਹਾਜ਼ਰ ਸਨ।

 

Advertisement