ਪੰਜਾਬ ਨੰਬਰਦਾਰਾ ਐਸੋਸੀਏਸ਼ਨ ਦੀ ਮੀਟਿੰਗ
08:00 AM May 13, 2025 IST
ਨਿੱਜੀ ਪੱਤਰ ਪ੍ਰੇਰਕ
ਖੰਨਾ, 12 ਮਈ
ਇਥੋਂ ਦੇ ਤਹਿਸੀਲ ਕੰਪਲੈਕਸ ਵਿੱਚ ਅੰਜ ਪੰਜਾਬ ਨੰਬਰਦਾਰਾ ਐਸੋਸ਼ੀਏਸ਼ਨ (ਗਾਲਿਬ) ਦੇ ਮੈਬਰਾਂ ਦੀ ਇੱਕਤਰਤਾ ਸ਼ੇਰ ਸਿੰਘ ਫੈਜ਼ਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨੰਬਰਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਈ-ਪੰਜਾਬ ਸੇਵਾ ਤਹਿਤ ਮਾਲ ਦੇ ਕੰਮਕਾਰਾਂ ਨੂੰ ਨੇਪਰੇ ਚਾੜ੍ਹਨ ਲਈ ਆਈ.ਡੀ ਬਣਾਈ ਗਈ ਹੈ। ਜਿਸ ਨੂੰ ਚਲਾਉਣ ਲਈ ਨੰਬਰਦਾਰਾਂ ਨੂੰ ਆਈਫੋਨ ਦੀ ਜ਼ਰੂਰਤ ਹੈ ਜਿਸ ਨੂੰ ਚਲਾਉਣ ਲਈ ਇੰਟਰਨੈੱਟ ਪੈਕ ਹੋਣਾ ਬਹੁਤ ਜ਼ਰੂਰੀ ਹੈ। ਐਸੋਸੀਏਸ਼ਨ ਨੇ ਮੰਗ ਕੀਤੀ ਕਿ ਨੰਬਰਦਾਰਾਂ ਨੂੰ ਤਹਿਸੀਲ ਕੰਪਲੈਕਸ ਵਿਚ ਬੈਠਣ ਲਈ ਪੱਕਾ ਦਫ਼ਤਰ ਬਣਾ ਕੇ ਦਿੱਤਾ ਜਾਵੇ।
Advertisement
Advertisement