ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਪੁਲੀਸ ਚਲਾਏਗੀ ਸਾਂਝ ਸਮਾਜਿਕ ਹਿੱਸੇਦਾਰੀ ਪ੍ਰੋਗਰਾਮ

12:35 PM May 09, 2023 IST
featuredImage featuredImage

ਨਿਜੀ ਪੱਤਰ ਪ੍ਰੇਰਕ

Advertisement

ਸੰਗਰੂਰ, 8 ਮਈ

ਪੰਜਾਬ ਪੁਲੀਸ ਵਲੋਂ ਪਰਿਵਾਰਕ ਝਗੜਿਆਂ ਸਬੰਧੀ ਸ਼ਿਕਾਇਤਾਂ ਦੇ ਹੱਲ, ਲਿੰਗ ਸਮਾਨਤਾ, ਨਸ਼ਾ ਛੁਡਾਊ, ਸਾਈਬਰ ਅਪਰਾਧ ਨੂੰ ਰੋਕਣ ਲਈ ਅਤੇ ਇਸ ਸਬੰਧੀ ਸਮਾਜ ਆਧਾਰਿਤ ਜਾਗਰੂਕਤਾ ਪ੍ਰੋਗਰਾਮ ਚਲਾਉਣ ਲਈ ਸਾਂਝ ਸਮਾਜਿਕ ਹਿੱਸੇਦਾਰੀ ਪ੍ਰੋਗਰਾਮ ਲਾਗੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪੁਲੀਸ ਮੁਖੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵਿੰਗ ਵੱਲੋਂ ਚਲਾਇਆ ਜਾਵੇਗਾ ਜਿਸ ਵਿੱਚ ਪੰਜਾਬ ਦੇ ਹਰ ਖੇਤਰ ਦੇ ਮਾਹਿਰਾਂ ਨੂੰ ਸਵੈ-ਇੱਛਕ ਤੌਰ ਉਤੇ ‘ਸਾਂਝ ਸਹਿਯੋਗੀ ਨਾਗਰਿਕ’ ਵਜੋਂ ਸਾਂਝ ਟੀਮ ਦਾ ਹਿੱਸਾ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਦੀ ਡਿਗਰੀ ਅਤੇ ਪ੍ਰੋਫੈਸ਼ਨਲ ਜਾਂ ਸੇਵਾ ਮੁਕਤ ਸਰਕਾਰੀ ਅਫਸਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਸਹਿਯੋਗੀ ਨਾਗਰਿਕ” ਵਜੋਂ ਮਨੋਨੀਤ ਕੀਤਾ ਜਾਵੇਗਾ ਜੋ ਬਿਨਾਂ ਕਿਸੇ ਲਾਭ ਜਾਂ ਅਦਾਇਗੀ ਦੇ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦੀ ਰਜਿਸਟ੍ਰੇਸ਼ਨ ਕਰਵਾਉਣ ਦੇ ਚਾਹਵਾਨ ਵਿਅਕਤੀ ਸਵੈ-ਇੱਛਾ ਨਾਲ http://www.ppsaanjh.in ‘ਤੇ ਆਨਲਾਇਨ ਉਪਲਬਧ ਬਿਨੈ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈ-ਪੱਤਰ 15 ਮਈ 2023 ਤੋਂ ਪਹਿਲਾਂ ਪਹਿਲਾਂ ਭਰਿਆ ਜਾ ਸਕਦਾ ਹੈ।

Advertisement

Advertisement