ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਮੀਟਿੰਗ
ਪੱਤਰ ਪ੍ਰੇਰਕ
ਜਲੰਧਰ, 15 ਜੂਨ
ਪੰਜਾਬ ਰੋਡਵੇਜ਼ ਸ਼ਡਿਊਲਡ ਕਾਸਟ ਐਂਪਲਾਈਜ਼ ਯੂਨੀਅਨ ਦੀ ਸੈਂਟਰ ਬਾਡੀ ਦੀ ਮੀਟਿੰਗ ਚੇਅਰਮੈਨ ਸੁਲਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਇੱਥੇ ਬੱਸ ਅੱਡੇ ’ਤੇ ਹੋਈ। ਇਸ ਵਿੱਚ ਸੂਬਾ ਪ੍ਰਧਾਨ ਬਲਜੀਤ ਸਿੰਘ ਹੁਸ਼ਿਆਰਪੁਰੀ, ਰੋਹਿਤ ਜਾਨੀਆ, ਸ਼ਵਿੰਦਰ ਸਿੰਘ, ਬਲਵਿੰਦਰ ਕੁਮਾਰ, ਬੀਕੇ ਪਸ਼ੋਤਮ ਕੁਮਾਰ, ਇੰਸਪੈਕਟਰ ਮਨਜੀਤ ਸਿੰਘ, ਯੰਗ ਬਹਾਦਰ ਸਿੰਘ, ਸੁਖਜਿੰਦਰ ਸਿੰਘ ਚੰਡੀਗੜ੍ਹ, ਰਤਨ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਰਾਮ ਲੁਭਾਇਆ, ਮੁਖਤਾਰ ਸਿੰਘ ਤੇ ਹੋਰ ਜ਼ਿਲ੍ਹਿਆਂ ਦੇ ਡਿੱਪੂਆਂ ਦੇ ਆਗੂ ਸ਼ਾਮਲ ਹੋਏ।
ਮੀਟਿੰਗ ਦੇ ਸ਼ੁਰੂ ’ਚ ਅਹਿਮਦਾਬਾਦ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜਥੇਬੰਦੀ ਵੱਲੋਂ ਪੰਜਾਬ ਸਰਕਾਰ ਵੱਲੋਂ 100 ਕਰੋੜ ਦੀ ਜਾਰੀ ਰਕਮ ਵਿੱਚੋਂ 25 ਕਰੋੜ ਦੀ ਰਕਮ ਵਾਪਸ ਲੈਣ ਦੀ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜ ਜੂਨ ਨੂੰ ਪੰਜਾਬ ਦੇ ਵਿੱਤ ਸੈਕਟਰੀ ਨੇ ਪੱਤਰ ਜਾਰੀ ਕਰ ਕੇ ਪੰਜਾਬ ਦੇ ਸਮੁੱਚੇ ਅਦਾਰਿਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਜਿੰਨੀ ਵੀ ਰਕਮ ਤੁਹਾਡੇ ਕੋਲ ਪਈ ਹੈ, ਉਹ ਪੰਜਾਬ ਦੇ ਖਜ਼ਾਨੇ ’ਚ ਜਮ੍ਹਾਂ ਕਰਵਾਈ ਜਾਵੇ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਪੰਜਾਬ ਸਰਕਾਰ ਲੋਕਾਂ ਨੂੰ ਕਰਜ਼ਾਈ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੜਤਾਲ ਕੀਤੀ ਜਾ ਸਕਦੀ ਹੈ।