ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰੇਗੀ ‘ਆਪ’: ਚੀਮਾ

05:03 AM Mar 25, 2025 IST
featuredImage featuredImage
ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ।

ਆਤਿਸ਼ ਗੁਪਤਾ
ਚੰਡੀਗੜ੍ਹ, 24 ਮਾਰਚ
ਪੰਜਾਬ ਸਰਕਾਰ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਦਾ ਜੜ੍ਹ ਤੋਂ ਖ਼ਾਤਮਾ ਕਰਨ ਦੇ ਮੰਤਵ ਨਾਲ ਤਹਿਸੀਲਦਾਰਾਂ ਦੇ ਤਬਾਦਲਿਆਂ ਤੋਂ ਬਾਅਦ ਹੁਣ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਕੋਈ ਵੀ ਮੁਨਸ਼ੀ ਦੋ ਸਾਲ ਤੋਂ ਵੱਧ ਇੱਕ ਥਾਣੇ ਵਿੱਚ ਨਹੀਂ ਰਹਿ ਸਕੇਗਾ। ਇਹ ਖ਼ੁਲਾਸਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਤਿੰਨ ਸਾਲਾਂ ਤੋਂ ਭ੍ਰਿਸ਼ਟਾਚਾਰ ਵਿਰੁੱਧ ਜੰਗ ਲੜ ਰਹੀ ਹੈ। ‘ਆਪ’ ਸਰਕਾਰ ਨੇ ਲਗਾਤਾਰ ਵੱਡੀ ਗਿਣਤੀ ’ਚ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਕਈਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਭ੍ਰਿਸ਼ਟਾਚਾਰ, ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕੋ ਸਮੇਂ ਕਾਰਵਾਈ ਕਰ ਰਹੀ ਹੈ। ਸ੍ਰੀ ਚੀਮਾ ਨੇ ਕਿਹਾ ਕਿ ਹਾਲ ਹੀ ਵਿਚ ਸਰਕਾਰ ਨੂੰ ਕੁਝ ਸ਼ਿਕਾਇਤਾਂ ਮਿਲੀਆਂ ਸਨ ਕਿ ਪੰਜਾਬ ਦੇ ਕਈ ਥਾਣਿਆਂ ਦੇ ਮੁਨਸ਼ੀ 15-20 ਸਾਲ ਤੋਂ ਇਕ ਹੀ ਥਾਣੇ ਵਿੱਚ ਹਨ। ਇਸ ਕਾਰਨ ਭ੍ਰਿਸ਼ਟਾਚਾਰ ’ਚ ਵਾਧਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਜਦੋਂਕਿ ਐੱਸਐੱਚਓ, ਡੀਐੱਸਪੀ ਅਤੇ ਉਨ੍ਹਾਂ ਤੋਂ ਉੱਪਰਲੇ ਅਫ਼ਸਰਾਂ ਦੇ ਅਕਸਰ ਤਬਾਦਲੇ ਕੀਤੇ ਜਾਂਦੇ ਹਨ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ 191 ਪੁਲੀਸ ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਤੋਂ ਇਲਾਵਾ ਇੱਕ ਥਾਣੇ ਵਿੱਚ ਮੁਨਸ਼ੀ ਦੀ ਸਮਾਂ ਸੀਮਾ ਵੱਧ ਤੋਂ ਵੱਧ ਦੋ ਸਾਲ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਭ੍ਰਿਸ਼ਟਾਚਾਰ ਦੀਆਂ ਰਿਪੋਰਟਾਂ ਮਿਲਣਗੀਆਂ, ਪੰਜਾਬ ਸਰਕਾਰ ਉੱਥੇ ਸਖ਼ਤ ਕਾਰਵਾਈ ਕਰੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਮਾਲ ਵਿਭਾਗ ਦੇ ਕੁਝ ਤਹਿਸੀਲਦਾਰਾਂ, ਪਟਵਾਰੀਆਂ ਅਤੇ ਹੋਰ ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਸੀ। ਇਨ੍ਹਾਂ ਤਬਾਦਲਿਆਂ ਤੋਂ ਬਾਅਦ ਪੰਜਾਬ ਦੇ ਲੋਕ ਹੁਣ ਰਾਹਤ ਮਹਿਸੂਸ ਕਰ ਰਹੇ ਹਨ, ਉੱਥੇ ਹੀ ਭ੍ਰਿਸ਼ਟਾਚਾਰ ਵੀ ਦਿਨੋਂ-ਦਿਨ ਖ਼ਤਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਤਹਿਸੀਲ, ਥਾਣਾ ਜਾਂ ਕੋਈ ਵੀ ਹੋਰ ਸਰਕਾਰੀ ਦਫ਼ਤਰ ਹੋਵੇ, ਹਰ ਥਾਂ ਤੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾ ਰਿਹਾ ਹੈ।

Advertisement

Advertisement