ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਵਿੱਚ ਮੀਂਹ ਮਗਰੋਂ ਠੰਢ ਨੇ ਜ਼ੋਰ ਫੜਿਆ

05:02 AM Dec 24, 2024 IST
ਬਠਿੰਡਾ ਵਿੱਚ ਪੈਂਦੇ ਮੀਂਹ ਦੌਰਾਨ ਆਪੋ-ਆਪਣੀ ਮੰਜ਼ਿਲ ਵੱਲ ਜਾਂਦੇ ਹੋਏ ਰਾਹਗੀਰ। -ਫੋਟੋ: ਪਵਨ ਸ਼ਰਮਾ

ਆਤਿਸ਼ ਗੁਪਤਾ
ਚੰਡੀਗੜ੍ਹ, 23 ਦਸੰਬਰ
ਪੰਜਾਬ ਤੇ ਹਰਿਆਣਾ ਵਿੱਚ ਅੱਜ ਸਾਰਾ ਦਿਨ ਮੀਂਹ ਪੈਂਦਾ ਰਿਹਾ। ਮੀਂਹ ਕਰ ਕੇ ਠੰਢ ਨੇ ਵੀ ਜ਼ੋਰ ਫੜ ਲਿਆ ਹੈ। ਇਸ ਨਾਲ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਸੁੱਕੀ ਠੰਢ ਤੋਂ ਰਾਹਤ ਮਿਲ ਗਈ ਹੈ। ਉੱਧਰ, ਮੀਂਹ ਪੈਣ ਨਾਲ ਹੀ ਚੱਲ ਰਹੀਆਂ ਠੰਢੀਆਂ ਹਵਾਵਾਂ ਕਰ ਕੇ ਵੀ ਦੋਵਾਂ ਸੂਬਿਆਂ ਵਿੱਚ ਠੰਢ ਨੇ ਜ਼ੋਰ ਫੜ ਲਿਆ ਹੈ। ਅੱਜ ਪੰਜਾਬ ਵਿੱਚ ਪਾਰਾ ਆਮ ਨਾਲੋਂ 6 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 24, 25 ਤੇ 26 ਦਸੰਬਰ ਨੂੰ ਸੀਤ ਲਹਿਰ ਚੱਲਣ ਅਤੇ ਸੰਘਣੀ ਧੁੰਦ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਤੱਕ ਦੀ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ ਜਦੋਂਕਿ 27 ਦਸੰਬਰ ਨੂੂੰ ਮੁੜ ਤੋਂ ਮੀਂਹ ਪੈ ਸਕਦਾ ਹੈ।
ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਸਵੇਰੇ 10 ਵਜੇ ਦੇ ਕਰੀਬ ਕਿਣ-ਮਿਣ ਸ਼ੁਰੂ ਹੋਈ ਸੀ ਜੋ ਸ਼ਾਮ 4 ਵਜੇ ਤੱਕ ਜਾਰੀ ਰਹੀ। ਇਸ ਦੌਰਾਨ ਚੰਡੀਗੜ੍ਹ ਵਿੱਚ 3.1 ਐੱਮਐੱਮ, ਪਟਿਆਲਾ ਵਿੱਚ 5.4 ਐੱਮਐੱਮ, ਬਠਿੰਡਾ ਵਿੱਚ 8.4 ਐੱਮਐੱਮ, ਫ਼ਤਹਿਗੜ੍ਹ ਸਾਹਿਬ, ਮੋਗਾ ਤੇ ਮੁਹਾਲੀ ਵਿੱਚ 2.5-2.5 ਐੱਮਐੱਮ ਅਤੇ ਫ਼ਰੀਦਕੋਟ, ਫਿਰੋਜ਼ਪੁਰ ਤੇ ਰੋਪੜ ਵਿੱਚ 2-2 ਐੱਮਐੱਮ ਮੀਂਹ ਪਿਆ ਹੈ। ਇਸੇ ਤਰ੍ਹਾਂ ਹਰਿਆਣਾ ਦੇ ਸਿਰਸਾ ਵਿੱਚ 3 ਐੱਮਐੱਮ, ਜੀਂਦ ਵਿੱਚ 8.5 ਐੱਮਐੱਮ, ਕਰਨਾਲ ਵਿੱਚ 3 ਐੱਮਐੱਮ, ਕੁਰੂਕਸ਼ੇਤਰ ਵਿੱਚ 2 ਐੱਮਐੱਮ ਮੀਂਹ ਪਿਆ ਹੈ।
ਅੱਜ ਪੰਜਾਬ ਦਾ ਗੁਰਦਾਸਪੁਰ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ। ਇੱਥੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਦਿਨ ਸਮੇਂ ਪਟਿਆਲਾ ਸਭ ਤੋਂ ਠੰਢਾ ਸ਼ਹਿਰ ਰਿਹਾ ਹੈ ਜਿੱਥੇ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 13.7 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 16.4, ਲੁਧਿਆਣਾ ਵਿੱਚ 14.5, ਪਠਾਨਕੋਟ ਵਿੱਚ 16.2, ਬਠਿੰਡਾ ਵਿੱਚ 15, ਗੁਰਦਾਸਪੁਰ ਵਿੱਚ 18.5, ਨਵਾਂ ਸ਼ਹਿਰ ਵਿੱਚ 14.6, ਫ਼ਤਹਿਗੜ੍ਹ ਸਾਹਿਬ ਵਿੱਚ 13.7, ਫ਼ਿਰੋਜ਼ਪੁਰ ਵਿੱਚ 15.7, ਮੋਗਾ ਵਿੱਚ 14.7, ਮੁਹਾਲੀ ਵਿੱਚ 14.9, ਰੋਪੜ ਵਿੱਚ 13.4, ਸੰਗਰੂਰ ਵਿੱਚ 13.2, ਬਰਨਾਲਾ ਵਿੱਚ 14.3, ਫ਼ਰੀਦਕੋਟ ਵਿੱਚ 17.9 ਅਤੇ ਜਲੰਧਰ ਵਿੱਚ 14.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ। ਇਹ ਆਮ ਨਾਲੋਂ 6 ਡਿਗਰੀ ਸੈਲਸੀਅਸ ਤੱਕ ਘੱਟ ਰਿਹਾ ਹੈ।

Advertisement

Advertisement