For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ਜਲਦੀ ਭਰੇਗੀ ਦਿਵਿਆਂਗਾਂ ਦੀਆਂ ਖਾਲੀ ਅਸਾਮੀਆਂ

08:15 AM Jun 13, 2024 IST
ਪੰਜਾਬ ਸਰਕਾਰ ਜਲਦੀ ਭਰੇਗੀ ਦਿਵਿਆਂਗਾਂ ਦੀਆਂ ਖਾਲੀ ਅਸਾਮੀਆਂ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗਡ਼੍ਹ, 12 ਜੂਨ
ਪੰਜਾਬ ਸਰਕਾਰ ਨੇ ਸੂਬੇ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਤਿਆਰੀ ਖਿੱਚ ਲਈ ਹੈ। ਸੂਬਾ ਸਰਕਾਰ ਵੱਲੋਂ ਪਹਿਲਾਂ ਦਿਵਿਆਂਗਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ ਅਤੇ ਤਰੱਕੀ ਤੋਂ ਵਾਂਝੇ ਦਿਵਿਆਂਗ ਮੁਲਾਜ਼ਮਾਂ ਨੂੰ ਤਰਜੀਹੀ ਤੌਰ ’ਤੇ ਤਰੱਕੀ ਦਿੱਤੀ ਜਾਵੇਗੀ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ, ਨਿਗਮਾਂ ਅਤੇ ਬੋਰਡਾਂ ਵਿੱਚ ਦਿਵਿਆਂਗਜਾਂ ਦੀਆਂ 1,721 ਅਸਾਮੀਆਂ ਖਾਲੀ ਹਨ, ਜਿੱਥੇ ਸਿੱਧੀ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ 536 ਜਣਿਆਂ ਦੀ ਤਰੱਕੀ ਬਕਾਇਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਦੋਵਾਂ ਵਿੱਚ 4 ਫ਼ੀਸਦੀ ਰਾਖਵਾਂਕਰਨ ਰੱਖਿਆ ਹੋਇਆ ਹੈ, ਜਿਸ ਨੂੰ ਦਿਵਿਆਂਗਜਨਾਂ ਤੱਕ ਯਕੀਨੀ ਰੂਪ ’ਚ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ 87 ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਨੇ ਆਪਣੀ ਬੈਕਲਾਗ ਅਸਾਮੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਵੀ ਹੋਰਨਾਂ ਵਿਭਾਗਾਂ ਤੋਂ ਡਾਟਾ ਲਿਆ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਡਾਇਰੈਕਟਰ ਪਬਲਿਕ ਹਦਾਇਤਾਂ (ਐਲੀਮੈਂਟਰੀ) ਅਤੇ ਡਾਇਰੈਕਟਰ ਪਬਲਿਕ ਹਦਾਇਤਾਂ (ਸੈਕੰਡਰੀ) ਵਿੱਚ ਸਭ ਤੋਂ ਵੱਧ ਅਸਾਮੀਆਂ ਖਾਲੀ ਹਨ। ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ (ਅਪਾਹਜਤਾ ਸੈੱਲ) ਨੂੰ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਹੈ ਕਿ ਤਸਦੀਕੀ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ। ਇਸ ਪਹਿਲਕਦਮੀ ਨਾਲ ਇਹ ਅਸਾਮੀਆਂ ਭਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ ਤੇ ਪੰਜਾਬ ਵਿੱਚ ਦਿਵਿਆਂਗ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ।

Advertisement

Advertisement
Author Image

sukhwinder singh

View all posts

Advertisement
Advertisement
×