ਪੰਜਾਬ ਸਰਕਾਰ ਜੰਗਲਾਤ ਅਧੀਨ ਰਕਬੇ ਵਿੱਚ ਵਾਧਾ ਕਰਨ ਲਈ ਯਤਨਸ਼ੀਲ: ਕਟਾਰੂਚੱਕ
05:49 AM Apr 18, 2025 IST
ਪੱਤਰ ਪ੍ਰੇਰਕਐੱਸਏਐੱਸ ਨਗਰ (ਮੁਹਾਲੀ), 17 ਅਪਰੈਲ
Advertisement
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ। ਇਸ ਉਦੇਸ਼ ਦੀ ਪ੍ਰਾਪਤੀ ਲਈ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਵੱਖ-ਵੱਖ ਪ੍ਰਾਜੈਕਟ ਚਲਾਏ ਜਾ ਰਹੇ ਹਨ। ਇਹ ਪ੍ਰਗਟਾਵਾ ਅੱਜ ਇੱਥੇ ਸੈਕਟਰ-68 ਸਥਿਤ ਵਣ ਭਵਨ ਵਿਖੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿਭਾਗ ਵੱਲੋਂ ਪਿਛਲੇ ਸਾਲ ਸ਼ੁਰੂ ਕੀਤੇ ਗਏ ਪ੍ਰਾਜੈਕਟਾਂ ਅਤੇ 2025-26 ਵਿੱਚ ਸ਼ੁਰੂ ਕੀਤੇ ਜਾਣ ਵਾਲੇ ਭਵਿੱਖਮੁਖੀ ਕਾਰਜਾਂ ਦੀ ਸਮੀਖਿਆ ਕੀਤੀ।
ਮੌਜੂਦਾ ਸੀਜ਼ਨ ਦੌਰਾਨ ਲਗਪਗ 1 ਕਰੋੜ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ, ਇਸ ਸਬੰਧੀ ਮੰਤਰੀ ਨੇ ਅਧਿਕਾਰੀਆਂ ਨੂੰ ਪੌਦਿਆਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਓ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
Advertisement
Advertisement