ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਜੰਗ ਹਾਰੀ: ਬਾਜਵਾ

06:13 AM Jun 12, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੂਨ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਸੂਬੇ ’ਚ ਨਸ਼ਿਆਂ ਦੀ ਸਮੱਸਿਆ ਰੋਕਣ ਲਈ ਢਿੱਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪਹਿਲਾਂ ਹੀ ਨਸ਼ਿਆਂ ਵਿਰੁੱਧ ਆਪਣੀ ਅਖੌਤੀ ਜੰਗ ਹਾਰ ਚੁੱਕੀ ਹੈ। ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲੀਸ ਨੇ ਇਸ ਸਾਲ ਮਾਰਚ ਤੋਂ ਲੈ ਕੇ ਹੁਣ ਤੱਕ 16,492 ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੁਲੀਸ ਨੇ ਹਜ਼ਾਰਾਂ ਨਸ਼ਾ ਪੀੜਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਅਸਲ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਨਸ਼ੇ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ, ਜਦੋਂ ਕਿ ਸਰਕਾਰ ਨੂੰ ਪੀੜਤਾਂ ਨੂੰ ਨਸ਼ਿਆਂ ਦੇ ਦਲ-ਦਲ ਵਿੱਚੋਂ ਬਾਹਰ ਲਿਆਉਣਾ ਚਾਹੀਦਾ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਵਧੇਰੇ ਮਾਮਲਿਆਂ ਵਿੱਚ ਮੁਲਜ਼ਮਾਂ ਤੋਂ ਨਸ਼ੀਲੇ ਪਦਾਰਥਾਂ ਦੀ ਕੋਈ ਬਰਾਮਦਗੀ ਨਹੀਂ ਕੀਤੀ ਗਈ, ਬਲਕਿ ਪੁਲੀਸ ਨੇ ਲਾਈਟਰ, ਐਲੂਮੀਨੀਅਮ ਪੇਪਰ ਅਤੇ 10 ਰੁਪਏ ਦੇ ਅੱਧੇ ਸੜੇ ਹੋਏ ਨੋਟ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਤਿੰਨ ਤੋਂ ਚਾਰ ਮਹੀਨਿਆਂ ਦੇ ਅੰਦਰ ਨਸ਼ੇ ਖ਼ਤਮ ਕਰਨ ਦੇ ਦਾਅਵੇ ਕੀਤੇ ਗਏ ਸਨ, ਜਦੋਂ ਕਿ ਅੱਜ ਸੱਤਾ ਵਿੱਚ ਆਏ ਨੂੰ ਤਿੰਨ ਸਾਲਾਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਹਾਲੇ ਤੱਕ ਨਸ਼ਿਆਂ ਦਾ ਖ਼ਾਤਮਾ ਨਹੀਂ ਹੋ ਸਕਿਆ ਹੈ ਅਤੇ ਨਾ ਹੀ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤਾਂ ਦੀ ਗਿਣਤੀ ਘੱਟ ਰਹੀ ਹੈ।

Advertisement

Advertisement