ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰ: ਬਲਤੇਜ ਪੰਨੂ

05:37 AM May 09, 2025 IST
featuredImage featuredImage
ਬਠਿੰਡਾ ’ਚ ਜ਼ਿਲ੍ਹਾ ਤੇ ਹਲਕਾ ਕੋਆਰਡੀਨੇਟਰਾਂ ਨਾਲ ਮੀਟਿੰਗ ਕਰਦੇ ਹੋਏ ਬਲਤੇਜ ਪੰਨੂ। 

ਸ਼ਗਨ ਕਟਾਰੀਆ
ਬਠਿੰਡਾ, 8 ਮਈ
ਨਸ਼ਾ ਮੁਕਤੀ ਮੋਰਚਾ ਦੇ ਜ਼ੋਨ (ਮਾਲਵਾ ਪੱਛਮੀ) ਦੇ ਜ਼ਿਲ੍ਹਾ ਅਤੇ ਹਲਕਾ ਕੋਆਰਡੀਨੇਟਰਾਂ ਨਾਲ ਮੋਰਚੇ ਦੇ ਮੁੱਖ ਸਪੋਕਸਪਰਸਨ ਬਲਤੇਜ ਪੰਨੂ ਵੱਲੋਂ ਮੀਟਿੰਗ ਕਰ ਕੇ ਸੰਗਠਨ ਦੀ ਭਵਿੱਖੀ ਰਣਨੀਤੀ ਬਾਰੇ ਚਰਚਾ ਕੀਤੀ ਗਈ।
ਸ੍ਰੀ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਜਾਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੋਕਾਂ ਵੱਲੋਂ ਨਿੱਗਰ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ’ਚੋਂ ਨਸ਼ਿਆਂ ਦੇ ਕੋਹੜ ਨੂੰ ਮੁਕੰਮਲ ਤੌਰ ’ਤੇ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ।
ਉਨ੍ਹਾਂ ਕਿਹਾ ਕਿ ਇਹ ਸਿਰਫ ਗੱਲਾਂ ਹੀ ਨਹੀਂ, ਸਗੋਂ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ’ਤੇ ਜਾ ਕੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਪੁਲੀਸ ਦੇ ਉੱਚ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਜੇਕਰ ਰਾਜ ਅੰਦਰ 31 ਮਈ ਤੱਕ ਕਿਸੇ ਵੀ ਪੁਲੀਸ ਅਧਿਕਾਰੀ ਦੇ ਇਲਾਕੇ ’ਚੋਂ ਨਸ਼ੇ ਦੀ ਬਰਾਮਦਗੀ ਹੁੰਦੀ ਹੈ, ਤਾਂ ਉਸ ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਨਸ਼ੇ ਨੂੰ ਰੋਕਣ ਲਈ ਹਲਕਾ ਕੋਆਰਡੀਨੇਟਰ ਦੀ ਨਿਯੁਕਤੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੇ ਸਾਰਥਿਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਉਨ੍ਹਾਂ ਇਕ ਹੋਰ ਸਵਾਲ ਦਾ ਜਵਾਬ ’ਚ ਦੱਸਿਆ ਕਿ ਪੰਜਾਬ ਦੇ ਹਰ ਵਰਗ ਦੇ ਲੋਕਾਂ ਵੱਲੋਂ ਇਸ ਮੁਹਿੰਮ ਨੂੰ ਪੂਰਨ ਸਹਿਯੋਗ ਮਿਲ ਰਿਹਾ ਹੈ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਜ਼ਿਲ੍ਹਾ ਬਠਿੰਡਾ ਦੇ ਕੋਆਰਡੀਨੇਟਰ ਅਤੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਦੱਸਿਆ ਕਿ 4 ਮਈ ਨੂੰ ਬਠਿੰਡਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ‘ਤੇ ਪ੍ਰੋਗਰਾਮ ਕਰਵਾਇਆ ਗਿਆ ਸੀ, ਜਿਸ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਸਹਿਯੋਗੀ ਸੰਗਠਨਾਂ ਵੱਲੋਂ ਹਿੱਸਾ ਲਿਆ ਗਿਆ। ਉਨ੍ਹਾਂ ਇਕ ਹੋਰ ਸਵਾਲ ਦਾ ਜਵਾਬ ’ਚ ਕਿਹਾ ਕਿ ਪੰਜਾਬ ਅੰਦਰੋਂ ਨਸ਼ੇ ਦੀ ਅਲਾਮਤ ਨੂੰ ਖਤਮ ਕਰਨ ਲਈ ਹੋਰ ਗਹਿਰਾਈ ਤੱਕ ਉੁਤਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਪੰਚਾਇਤਾਂ ਅਤੇ ਮਿਉਂਸਿਪਲ ਕੌਸਲਰਾਂ ਵੱਲੋਂ ਨਸ਼ਾ ਰੋਕੂ ਮੁਹਿੰਮ ਤਹਿਤ ਮਤੇ ਵੀ ਪਾਏ ਜਾ ਚੁੱਕੇ ਹਨ। ਇਸ ਮੌਕੇ ਨਸ਼ਾ ਮੁਕਤੀ ਮੋਰਚਾ (ਮਾਲਵਾ ਵੈਸਟ) ਦੇ ਜ਼ੋਨ ਕੋਆਰਡੀਨੇਟਰ ਚੁਸਪਿੰਦਰ ਚਹਿਲ ਅਤੇ ਹਲਕਾ ਕੋਆਰਡੀਨੇਟਰ ਮੌਜੂਦ ਸਨ।

Advertisement

Advertisement