ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ: ਸੌਂਦ

05:08 AM Apr 16, 2025 IST
featuredImage featuredImage
ਲੰਮਾ-ਜੱਟਪੁਰਾ ਸਕੂਲ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਸਰਬਜੀਤ ਮਾਣੂੰਕੇ।
ਜੋਗਿੰਦਰ ਸਿੰਘ ਓਬਰਾਏ
Advertisement

ਖੰਨਾ, 15 ਅਪਰੈਲ

ਇੱਥੇ ਅੱਜ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੇ ਚਾਰ ਹੋਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਕਰਦਿਆਂ ਕਿਹਾ ਕਿ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ ਜਦੋਂਕਿ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਕੁਝ ਨਹੀਂ ਕਰ ਸਕੀਆਂ। ਇਸੇ ਤਹਿਤ ਅੱਜ ਹਲਕਾ ਖੰਨਾ ਦੇ ਚਾਰ ਸਕੂਲਾਂ ਵਿਚ 34.50 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਸਕੂਲਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲ ਬੀਜਾ ਵਿੱਚ 9.65 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ ਤਿਆਰ ਕਰਵਾਈ, 3 ਲੱਖ ਨਾਲ ਚਾਰਦੀਵਾਰੀ ਬਣਵਾਈ ਅਤੇ 1.40 ਲੱਖ ਰੁਪਏ ਨਾਲ ਬਾਥਰੂਮ ਤਿਆਰ ਕਰਵਾਇਆ। ਸਰਕਾਰੀ ਹਾਈ ਸਕੂਲ ਭੁਮੱਦੀ ਵਿੱਚ 11 ਲੱਖ ਦੀ ਲਾਗਤ ਨਾਲ ਸਾਇੰਸ ਲੈਬ ਤਿਆਰ ਕਰਵਾਈ। ਸਰਕਾਰੀ ਸਕੂਲ ਫੈਜਗੜ੍ਹ ਵਿੱਚ ਕਮਰਾ ਬਣਾਉਣ ਤੇ 6.25 ਲੱਖ ਰੁਪਏ ਖਰਚੇ ਅਤੇ 1.25 ਲੱਖ ਰੁਪਏ ਪ੍ਰਾਜੈਕਟਰ ਪੈਨਲ ਤੇ ਡੈਸਕਾਂ ’ਤੇ ਖਰਚੇ। ਸਰਕਾਰੀ ਸਕੂਲ ਕੰਮਾ ਵਿੱਚ 1.44 ਲੱਖ ਰੁਪਏ ਸਕੂਲ ਦੀ ਦੀਵਾਰ ਅਤੇ 50 ਹਜ਼ਾਰ ਰੁਪਏ ਬਾਥਰੂਮ ’ਤੇ ਖਰਚ ਕੀਤੇ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਜਿੱਥੇ ਸਰਕਾਰੀ ਸਕੂਲਾਂ ਤੇ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਖਰਚ ਕੀਤਾ, ਉੱਥੇ ਹੀ ਬੱਚਿਆਂ ਦਾ ਸੁਨਹਿਰੀ ਭਵਿੱਖ ਬਣਾਉਣ ਲਈ ਅਧਿਆਪਕਾਂ ਨੂੰ ਸਿੰਘਾਪੁਰ, ਫਿਨਲੈਂਡ ਦੇਸ਼ਾਂ ਵਿੱਚ ਟਰੇਨਿੰਗ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਿਰਫ਼ ਨਿੱਜੀ ਸਕੂਲਾਂ ਵਿਚ ਹੀ ਟਰਾਂਸਪੋਰਟ ਦੀ ਸੁਵਿਧਾ ਸੀ ਪਰ ਹੁਣ ਸਰਕਾਰੀ ਸਕੂਲਾਂ ਦੇ ਬੱਚੇ ਵੀ ਇਹ ਲਾਭ ਉਠਾ ਰਹੇ ਹਨ।

Advertisement

ਵਿਧਾਇਕ ਵੱਲੋਂ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ
ਲੁਧਿਆਣਾ (ਸਤਵਿੰਦਰ ਬਸਰਾ): ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਸੀਨੀਅਰ ਸੈਕੰਡਰੀ ਸਕੂਲ ਜਰਖੜ ਅਤੇ ਪ੍ਰਾਇਮਰੀ ਸਕੂਲ ਜਰਖੜ ਵਿੱਚ ਸਾਢੇ ਤਿੰਨ ਲੱਖ ਰੁਪਏ ਦੀ ਗ੍ਰਾਂਟ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਜਰਖੜ ਸਕੂਲ ਦੀਆਂ ਮੰਗਾਂ ’ਤੇ ਗੌਰ ਕਰਦਿਆਂ ਆਖਿਆ ਜਰਖੜ ਦੇ ਦੋਵਾਂ ਸਕੂਲਾਂ ਦੀ ਕਾਇਆ ਕਲਪ ਕੀਤੀ ਜਾਵੇਗੀ। ਜਰਖੜ ਸਟੇਡੀਅਮ ਨੂੰ ਵੀ ਨਮੂਨੇ ਦਾ ਸਟੇਡੀਅਮ ਬਣਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਜਰਖੜ ਸਕੂਲ ਦੇ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਰਹਿਣ ਵਾਲੇ ਬੱਚਿਆਂ, ਖੇਡਾਂ ਦੇ ਖੇਤਰ ਵਿੱਚ ਕੌਮੀ ਪੱਧਰ ’ਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਤੋਂ ਇਲਾਵਾ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਹੋਰ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਹਲਕਾ ਗਿੱਲ ਸਿੱਖਿਆ ਕ੍ਰਾਂਤੀ ਦੇ ਕੋ-ਆਰਡੀਨੇਟਰ ਗਿਆਨ ਸਿੰਘ ਕਾਲੜਾ ਨੇ ਵੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਵਿਸ਼ੇਸ਼ ਜ਼ਿਕਰ ਕੀਤਾ। ਜਰਖੜ ਖੇਡਾਂ ਦੇ ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਹੋਰ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਿਆ ਅਤੇ ਪਿੰਡ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ।

ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਲੋਕਾਂ ਦਾ ਦਿਲ ਜਿੱਤਿਆ: ਮਾਣੂੰਕੇ
ਰਾਏਕੋਟ (ਸੰਤੋਖ ਗਿੱਲ): ਸਰਕਾਰੀ ਹਾਈ ਸਕੂਲ ਲੰਮਾ-ਜੱਟਪੁਰਾ ਦੀ ਚਾਰਦੀਵਾਰੀ ਅਤੇ ਹੋਰ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਸੰਬੋਧਨ ਕਰਦਿਆਂ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਆਧੁਨਿਕ ਤਕਨੀਕ ਰਾਹੀਂ ਸਮਾਰਟ ਕਲਾਸ ਰੂਮ, ਸੁੰਦਰ ਬਿਲਡਿੰਗ ਅਤੇ ਸਾਫ਼-ਸੁਥਰੇ ਪਖਾਨੇ ਤਿਆਰ ਕਰਵਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਸਕੀਮ ਤਹਿਤ ਪਿੰਡਾਂ ਦੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਵਧੀਆ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਬਲਾਕ ਪ੍ਰਧਾਨ ਬਲਜੀਤ ਸਿੰਘ ਝੋਰੜਾਂ, ਸਿੱਖਿਆ ਕਮੇਟੀ ਦੇ ਪ੍ਰਧਾਨ ਮਾਸਟਰ ਸੁਖਦੇਵ ਸਿੰਘ ਜੱਟਪੁਰਾ, ਪ੍ਰਧਾਨ ਮਨਜਿੰਦਰ ਸਿੰਘ ਜੱਟਪੁਰਾ, ਸਰਪੰਚ ਰਵਿੰਦਰ ਕੌਰ, ਮਾਸਟਰ ਚਰਨਜੀਤ ਸਿੰਘ ਝੋਰੜਾਂ, ਪ੍ਰਿੰਸੀਪਲ ਅਮਰਦੀਪ ਕੌਰ, ਜੱਸ ਹਲਵਾਰਾ ਅਤੇ ਹੋਰ ਆਗੂ ਮੌਜੂਦ ਸਨ।

Advertisement