ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਵੱਲੋਂ ਐੱਨਜੀਓਜ਼ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ: ਬਲਜੀਤ ਕੌਰ

05:23 AM Apr 04, 2025 IST

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 3 ਅਪਰੈਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐੱਨਜੀਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਐੱਨਜੀਓਜ਼ ਰਾਹੀਂ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਕਟਿੰਗ-ਟੇਲਰਿੰਗ, ਫੈਸ਼ਨ ਡਿਜ਼ਾਈਨਿੰਗ, ਕੰਪਿਊਟਰ, ਟੈਲੀ ਟ੍ਰੇਨਿੰਗ ਅਤੇ ਬਿਊਟੀ ਥੈਰੇਪਿਸਟ ਟ੍ਰੇਨਿੰਗ ਵਰਗੀਆਂ ਕੋਰਸਾਂ ਰਾਹੀਂ ਸਵੈ-ਰੁਜ਼ਗਾਰ ਯੋਗ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 4 ਗ਼ੈਰ ਸਰਕਾਰੀ ਸੰਸਥਾਵਾਂ ਨੂੰ ਕਟਿੰਗ ਐਂਡ ਟੇਲਰਿੰਗ, ਫੈਸ਼ਨ ਡਿਜ਼ਾਇਨਿੰਗ ਅਤੇ ਕੰਪਿਊਟਰ ਟ੍ਰੇਨਿੰਗ ਪ੍ਰਾਜੈਕਟਾਂ ਲਈ 40 ਲੱਖ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੰਗਰੂਰ ਜ਼ਿਲ੍ਹੇ ਦੀ ਇੱਕ ਸੰਸਥਾ ਨੂੰ ਕਟਿੰਗ ਐਂਡ ਟੇਲਰਿੰਗ ਕੋਰਸ ਲਈ 10 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਸੂਬੇ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਰਹਿਣਗੇ।

Advertisement

Advertisement