ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧ ਸ਼ਲਾਘਾਯੋਗ: ਬੰਬਾਨੀਆ

05:19 AM May 03, 2025 IST
featuredImage featuredImage
ਕੇਂਦਰੀ ਰਾਜ ਮੰਤਰੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਰਾਜਪੁਰਾ ਮੰਡੀ ਦਾ ਦੌਰਾ ਕਰਦੇ ਹੋਏ।

ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 2 ਮਈ

Advertisement

ਕੇਂਦਰੀ ਖ਼ਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਨੇ ਅੱਜ ਇੱਥੋਂ ਦੀ ਅਨਾਜ ਮੰਡੀ ਦਾ ਦੌਰਾ ਕਰ ਕੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਰਾਜਪੁਰਾ ਮੰਡੀ ਵਿੱਚ ਪੁੱਜਣ ਉੱਤੇ ਸਥਾਨਕ ਵਿਧਾਇਕ ਨੀਨਾ ਮਿੱਤਲ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ ਨੇ ਉਨ੍ਹਾਂ ਦਾ ਸਵਾਗਤ ਕੀਤਾ। ਕੇਂਦਰੀ ਰਾਜ ਮੰਤਰੀ ਸ੍ਰੀਮਤੀ ਬੰਬਾਨੀਆ ਨੇ ਮੀਡੀਆ ਨਾਲ ਗੱਲਬਾਤ ਕਰ‌ਦਿਆਂ ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਦੇ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਸ ਗੱਲ ਉੱਪਰ ਤਸੱਲੀ ਦਾ ਪ੍ਰਗਟਾਵਾ ਕੀਤਾ ਕਿ ਪੰਜਾਬ ਵਿੱਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ। ਮੰਤਰੀ ਨਿਮੁਬੇਨ ਬੰਬਾਨੀਆ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਕੇਂਦਰੀ ਪੂਲ ਲਈ ਅਨਾਜ ਦੇ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ 124 ਲੱਖ ਟਨ ਦੇ ਟੀਚੇ ਨੂੰ ਸਫਲਤਾਪੂਰਵਕ ਪੂਰਾ ਕਰਨ ਵਿੱਚ ਬਹੁਤ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਹਰ ਸਾਲ 120 ਲੱਖ ਟਨ ਕਣਕ ਐੱਫਸੀਆਈ ਨੂੰ ਕੇਂਦਰੀ ਭੰਡਾਰ ਲਈ ਦਿੰਦਾ ਹੈ ਜਿਸ ਨਾਲ ਦੂਜੇ ਸੂਬਿਆਂ ਦੀ ਕਣਕ ਦੀ ਲੋੜ ਨੂੰ ਪੂਰਾ ਕੀਤਾ ਜਾਂਦਾ ਹੈ। ਇਸ ਦੌਰਾਨ ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਵਿੱਚ ਕਣਕ ਦੀ ਖ਼ਰੀਦ ਨਾਲ ਜੁੜੇ ਆੜ੍ਹਤੀਏ ਅਤੇ ਮਜ਼ਦੂਰਾਂ ਦੀ ਵਧੀ ਮਹਿੰਗਾਈ ਦੇ ਮੱਦੇਨਜ਼ਰ ਫ਼ੀਸ ਵਧਾਉਣ ਸਣੇ ਪੰਜਾਬ ਵਿੱਚ ਭੰਡਾਰਨ ਦਾ ਮੁੱਦਾ ਵੀ ਉੱਠਾਇਆ ਗਿਆ ਹੈ। ਇਸ ਨੂੰ ਸਕਾਰਾਤਮਕ ਸੋਚ ਰੱਖ ਕੇ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਕੇਂਦਰੀ ਰਾਜ ਮੰਤਰੀ ਰਾਜਪੁਰਾ ਮੰਡੀ ਵਿੱਚ ਕਣਕ ਦੀ ਆਮਦ, ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ।

Advertisement
Advertisement