ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਬਾਰੇ ਨਿਰਦੇਸ਼ ਜਾਰੀ

05:18 AM May 11, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਮਈ
ਪੰਜਾਬ ਦੀ ਸਰਹੱਦ ’ਤੇ ਪਿਛਲੇ ਦੋ-ਤਿੰਨ ਦਿਨਾਂ ਤੋਂ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਅੱਜ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆਂ ਯਕੀਨੀ ਬਨਾਉਣ ਲਈ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਇਸ ਬਾਰੇ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹਰ ਪੱਖ ਤੋਂ ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਨੂੰ ਮੁੱਖ ਰੱਖਦਿਆਂ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ। ਵਿੱਦਿਅਕ ਸੰਸਥਾਵਾਂ ਕੈਂਪਸ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਅਤੇ ਜੇਕਰ ਵਿਦਿਆਰਥੀ ਸੁਰੱਖਿਆ, ਆਵਾਜਾਈ ਜਾਂ ਨਿੱਜੀ ਕਾਰਨਾਂ ਕਰਕੇ ਕੈਂਪਸ ਨਹੀਂ ਛੱਡਣਾ ਚਾਹੁੰਦੇ ਤਾਂ ਉਨ੍ਹਾਂ ਨੂੰ ਕੈਂਪਸ ਵਿੱਚ ਰਹਿਣ ਦਿੱਤਾ ਜਾਵੇ। ਇਸ ਦੌਰਾਨ ਕੈਂਪਸ ਵਿੱਚ ਵਿਦਿਆਰਥੀ ਦੇ ਖਾਣ-ਪੀਣ, ਰਿਹਾਇਸ਼, ਦੇਖ-ਭਾਲ ਅਤੇ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ।
ਬੈਂਸ ਨੇ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਜੇਕਰ ਵਿਦਿਆਰਥੀ ਪ੍ਰੀਖਿਆਵਾਂ ਲਈ ਕੈਂਪਸ ਵਿੱਚ ਨਹੀਂ ਰੁਕਣਾ ਚਾਹੁੰਦੇ ਤਾਂ ਉਨ੍ਹਾਂ ਨੂੰ ਇਸ ਸਬੰਧੀ ਕੈਂਪਸ ਵਿੱਚ ਰੁਕਣ ਲਈ ਮਜਬੂਰ ਨਾ ਕੀਤਾ ਜਾਵੇ ਅਤੇ ਜਿਹੜੇ ਵਿਦਿਆਰਥੀ ਆਪਣੇ ਘਰ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਅਕਾਦਮਿਕ ਜੁਰਮਾਨੇ ਦੇ ਅਜਿਹਾ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪ੍ਰਖਿਆਵਾਂ ਮੁਲਤਵੀ ਕਰਕੇ ਇਸ ਲਈ ਬਦਲਵੇਂ ਪ੍ਰਬੰਧ ਕਰਨ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਵਿਦਿਆਰਥੀਆਂ ਦੀ ਸਹਾਇਤਾ ਲਈ ਸਿੱਖਿਆ ਸੰਸਥਾਵਾਂ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਅਤੇ ਵਿਦਿਆਰਥੀਆਂ ਨਾਲ ਪ੍ਰਭਾਵਸ਼ਾਲੀ ਸੰਚਾਰ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ।
ਸਿੱਖਿਆ ਮੰਤਰੀ ਨੇ ਸਾਰੀਆਂ ਵਿੱਦਿਅਕ ਸੰਸਥਾਵਾਂ ਨੂੰ ਸਖਤੀ ਨਾਲ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ ਹੈ।
ਜੇਕਰ ਵਿਦਿਆਰਥੀਆਂ ਦੀ ਸੁਰੱਖਿਆ ਪ੍ਰੋਟੋਕੋਲ ਵਿੱਚ ਕੋਈ ਕੁਤਾਹੀ ਸਾਹਮਣੇ ਆਈ ਤਾਂ ਉਸ ਲਈ ਸਬੰਧਤ ਸੰਸਥਾ ਜ਼ਿੰਮੇਵਾਰ ਹੋਵੇਗੀ ਜਿਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਨਿਰਦੇਸ਼ਾਂ ਦੀ ਤੁਰੰਤ ਪਾਲਣਾ ਕਰਨ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

Advertisement

Advertisement