For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਲਈ ਕਾਰਜ ਜਾਰੀ

04:31 AM Dec 31, 2024 IST
ਪੰਜਾਬ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਲਈ ਕਾਰਜ ਜਾਰੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 30 ਦਸੰਬਰ

Advertisement

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਖੇਤਰ ਨੂੰ ਵਿਕਸਿਤ ਕਰਨ ਲਈ ਨਵੀਂ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਮੂਹ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਵਿੱਤੀ ਸਾਲ ਦੌਰਾਨ ਅਲਾਟ ਕੀਤੀ 450 ਕਰੋੜ ਰੁਪਏ ਦੀ ਗਰਾਂਟ ਨਾਲ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀਜ਼) ਵਿੱਚ ਮਹੱਤਵਪੂਰਨ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਇਸ ਪਹਿਲਕਦਮੀ ਨਾਲ ਜਿੱਥੇ ਸ਼ਹਿਰਾਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ, ਉੱਥੇ ਹੀ ਨਾਗਰਿਕ ਸਹੂਲਤਾਂ ਵਿੱਚ ਸੁਧਾਰ ਹੋਵੇਗਾ ਅਤੇ ਨਿਵਾਸੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਕੁੱਲ ਸਥਾਪਿਤ ਸੀਵਰੇਜ ਟਰੀਟਮੈਂਟ ਸਮਰੱਥਾ 2142 ਐਮਐਲਡੀ (ਮਿਲੀਅਨ ਲਿਟਰ ਪ੍ਰਤੀ ਦਿਨ) ਤੱਕ ਪਹੁੰਚ ਗਈ ਹੈ, ਜਿਸ ਵਿੱਚ ਵਾਧੂ 492.15 ਐਮਐਲਡੀ ਜੋੜਨ ਨਾਲ ਕੁੱਲ ਸਮਰੱਥਾ 2634.15 ਐਮਐਲਡੀ ਹੋ ਗਈ ਹੈ। ਇਸ ਵਾਧੇ ਦਾ ਉਦੇਸ਼ ਸ਼ਹਿਰੀ ਆਬਾਦੀ ਦੀਆਂ ਵਧਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਸਾਫ਼, ਸ਼ੁੱਧ ਪਾਣੀ ਸਬੰਧੀ ਪ੍ਰਣਾਲੀਆਂ ਨੂੰ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ 650 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ 607 ਐਮਐਲਡੀ ਦੀ ਸਮਰੱਥਾ ਵਾਲੇ 52 ਸੀਵਰੇਜ ਟਰੀਟਮੈਂਟ ਪਲਾਂਟ (ਐਸਟੀਪੀ) ਨਿਰਮਾਣ ਅਧੀਨ ਹਨ। ਇਹ ਪ੍ਰਾਜੈਕਟ ਅਗਲੇ ਇਕ ਦੋ ਸਾਲਾਂ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੀ ਸੀਵਰੇਜ ਪ੍ਰਬੰਧਨ ਸਮਰੱਥਾਵਾਂ ਵਿੱਚ ਹੋਰ ਵਾਧਾ ਹੋਵੇਗਾ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਸੂਬਾ ਸਰਕਾਰ ਵੱਲੋਂ ਸਤਹਿ ਨਹਿਰੀ ਪਾਣੀ ਰਾਹੀਂ ਵੱਡੇ ਪੱਧਰ ’ਤੇ ਜਲ ਸਪਲਾਈ ਪ੍ਰਾਜੈਕਟ ਲਾਗੂ ਕੀਤੇ ਜਾ ਰਹੇ ਹਨ।

Advertisement
Author Image

sukhitribune

View all posts

Advertisement