ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਤਾਇਨਾਤ

05:37 AM May 10, 2025 IST
featuredImage featuredImage

ਆਤਿਸ਼ ਗੁਪਤਾ
ਚੰਡੀਗੜ੍ਹ, 9 ਮਈ
ਪੰਜਾਬ ਸਰਕਾਰ ਨੇ ਭਾਰਤ-ਪਾਕਿਸਤਾਨ ਸਰਹੱਦ ਉਤੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਲੋਕਾਂ ਦੀ ਮਦਦ ਲਈ ਸਟੇਟ ਕੰਟਰੋਲ ਰੂਮ ਬਣਾਇਆ ਹੈ ਜਿਸ ਵਿੱਚ ਹਰ ਵਿਭਾਗ ਦਾ ਨੋਡਲ ਅਫਸਰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਲੋੜੀਂਦੀਆਂ ਸੇਵਾਵਾਂ ਦੀ ਨਿਗਰਾਨੀ ਲਈ ਸੀਨੀਅਰ ਆਈਏਐੱਸ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਸਬੰਧਤ ਜ਼ਿਲ੍ਹੇ ਦਾ ਦੌਰਾ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿਚ ਪ੍ਰਬੰਧਕੀ ਸਕੱਤਰਾਂ, ਡੀਜੀਪੀ ਅਤੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲੀਸ ਕਮਿਸ਼ਨਰ ਤੇ ਐੱਸਐੱਸਪੀਜ਼ ਨਾਲ ਮੀਟਿੰਗ ਕਰਨ ਉਪਰੰਤ ਦਿੱਤੀ ਗਈ। ਉਨ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਆਖਿਆ ਕਿ ਸੂਬੇ ਵਿੱਚ ਰੋਜ਼ਮਰ੍ਹਾ ਦੀਆਂ ਲੋੜੀਂਦੀਆਂ ਵਸਤਾਂ ਦੀ ਕੋਈ ਕਮੀ ਨਾ ਰਹੇ ਅਤੇ ਨਾ ਹੀ ਕੋਈ ਇਸ ਦੀ ਜਮ੍ਹਾਂਖੋਰੀ ਕਰੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰਦਿਆਂ ਆਪੋ-ਆਪਣੇ ਸਟੇਸ਼ਨ ਉਤੇ ਤਾਇਨਾਤ ਰਹਿਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।
ਸੀਨੀਅਰ ਆਈਏਐੱਸ ਅਧਿਕਾਰੀ ਡੀ.ਕੇ. ਤਿਵਾੜੀ ਨੂੰ ਮੋਗਾ, ਤੇਜਵੀਰ ਸਿੰਘ ਨੂੰ ਸੰਗਰੂਰ, ਜਸਪ੍ਰੀਤ ਤਲਵਾੜ ਨੂੰ ਮੁਹਾਲੀ, ਦਿਲੀਪ ਕੁਮਾਰ ਨੂੰ ਬਠਿੰਡਾ, ਰਾਹੁਲ ਭੰਡਾਰੀ ਨੂੰ ਮਾਲੇਰਕੋਟਲਾ, ਵੀ.ਕੇ. ਮੀਨਾ ਨੂੰ ਮਾਨਸਾ, ਰਾਖੀ ਗੁਪਤਾ ਭੰਡਾਰੀ ਨੂੰ ਹੁਸ਼ਿਆਰਪੁਰ, ਵਿਕਾਸ ਗਰਗ ਨੂੰ ਫਰੀਦਕੋਟ, ਸੁਮੇਰ ਸਿੰਘ ਗੁਰਜਰ ਨੂੰ ਬਰਨਾਲਾ, ਰਾਹੁਲ ਤਿਵਾੜੀ ਨੂੰ ਸ੍ਰੀ ਮੁਕਤਸਰ ਸਾਹਿਬ, ਅਲਕਨੰਦਾ ਦਿਆਲ ਨੂੰ ਨਵਾਂ ਸ਼ਹਿਰ, ਕੁਮਾਰ ਰਾਹੁਲ ਨੂੰ ਰੂਪਨਗਰ, ਗੁਰਕਿਰਤ ਕ੍ਰਿਪਾਲ ਸਿੰਘ ਨੂੰ ਗੁਰਦਾਸਪੁਰ, ਪ੍ਰਿਆਂਕ ਭਾਰਤੀ ਨੂੰ ਲੁਧਿਆਣਾ, ਵੀ.ਐਨ.ਜ਼ਾਦੇ ਨੂੰ ਫਤਹਿਗੜ੍ਹ ਸਾਹਿਬ, ਕਮਲ ਕਿਸ਼ੋਰ ਯਾਦਵ ਨੂੰ ਅੰਮ੍ਰਿਤਸਰ, ਅਜੀਤ ਬਾਲਾਜੀ ਜੋਸ਼ੀ ਨੂੰ ਫਿਰੋਜ਼ਪੁਰ, ਮਨਵੇਸ਼ ਸਿੰਘ ਸਿੱਧੂ ਨੂੰ ਫਾਜ਼ਿਲਕਾ, ਦਲਜੀਤ ਸਿੰਘ ਮਾਂਗਟ ਨੂੰ ਤਰਨ ਤਾਰਨ, ਦਿਲਰਾਜ ਸਿੰਘ ਨੂੰ ਜਲੰਧਰ, ਅਭਿਨਵ ਨੂੰ ਕਪੂਰਥਲਾ ਤੇ ਮੁਹੰਮਦ ਤੱਈਅਬ ਨੂੰ ਪਟਿਆਲਾ ਲਗਾਇਆ ਗਿਆ ਹੈ।

Advertisement

Advertisement