ਪੰਜਾਬ ਸਰਕਾਰ ਵੱਲੋਂ 242 ਕਰੋੜ ਦੀ ਵਜ਼ੀਫਾ ਰਕਮ ਜਾਰੀ: ਬਲਜੀਤ ਕੌਰ
05:40 AM May 03, 2025 IST
ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 2 ਮਈ
ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ 2,22,764 ਵਿਦਿਆਰਥੀਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕਰ ਕੇ ਇਤਿਹਾਸ ਰਚਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਸੂਬਾ ਸਰਕਾਰ ਦਾ ਹਿੱਸਾ ਅਕਾਦਮਿਕ ਸਾਲ ਦੇ ਅੰਦਰ ਹੀ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਮੰਤਰਾਲੇ ਵੱਲੋਂ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2024-25 ਲਈ ਰਾਜ ਨੇ ਇਸ ਪ੍ਰਮੁੱਖ ਯੋਜਨਾ ਦੇ ਤਹਿਤ 2.60 ਲੱਖ ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਸੀ। ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਰਾਹੀਂ ਕੁੱਲ 2,59,685 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 2 ਲੱਖ 36 ਹਜ਼ਾਰ 575 ਵਿਦਿਆਰਥੀਆਂ ਦੀਆਂ ਅਰਜ਼ੀਆਂ ਦੀ ਸਫਲਤਾਪੂਰਵਕ ਤਸਦੀਕ ਕੀਤੀ ਗਈ।
Advertisement
Advertisement