ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਲੋਹੜੀ ਮਨਾਈ
05:55 AM Jan 15, 2025 IST
ਪੱਤਰ ਪ੍ਰੇਰਕ
ਚੰਡੀਗੜ੍ਹ, 14 ਜਨਵਰੀ
ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਦੇ ਮੁਲਾਜ਼ਮ ਜਥੇਬੰਦੀਆਂ ਨੇ ਜੁਆਇੰਟ ਐਕਸ਼ਨ ਕਮੇਟੀ ਦੇ ਬੈਨਰ ਹੇਠ ਲੋਹੜੀ ਦੇ ਤਿਉਹਾਰ ਮੌਕੇ ਰੰਗਾ-ਰੰਗ ਪ੍ਰੋਗਰਾਮ ਕਰਵਾਇਆ। ਇਸ ਵਿੱਚ ਅਨੁਰਾਗ ਵਰਮਾ ਵਧੀਕ ਮੁੱਖ ਸਕੱਤਰ ਮਾਲ ਵਿਭਾਗ ਅਤੇ ਗੁਰਕਿਰਤ ਸਿੰਘ, ਪ੍ਰਬੰਧਕੀ ਸਕੱਤਰ ਗ੍ਰਹਿ ਵਿਭਾਗ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸੇ ਦੌਰਾਨ ਲੋਹੜੀ ਬਾਲ਼ਣ ਦੀ ਰਸਮ ਵੀ ਨਿਭਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ ਪਰਸਨਲ ਸਟਾਫ ਅਤੇ ਸਕੱਤਰੇਤ ਸਾਹਿਤ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ ਨੇ ਧਾਰਮਿਕ ਗੀਤ ਤੇ ਬਾਬੂ ਰਜਬ ਅਲੀ ਦੇ ਕਬਿੱਤ ਨਾਲ ਕੀਤੀ। ਉਸ ਤੋਂ ਬਾਅਦ ਬਲਜਿੰਦਰ ਬੱਲੀ, ਪ੍ਰਿਤਪਾਲ ਸਿੰਘ, ਸੰਦੀਪ ਕੰਬੋਜ ਅਤੇ ਸਰੀਤਾ ਸ਼ਰਮਾ ਵੱਲੋਂ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ। ਮੰਚ ਸੰਚਾਲਨ ਗੁਰਪ੍ਰੀਤ ਸਿੰਘ ਗਰਚਾ ਅਤੇ ਰਤਨਜੀਤ ਕੌਰ ਵੱਲੋਂ ਕੀਤਾ ਗਿਆ।
Advertisement
Advertisement