ਪੰਜਾਬ ਸਿੱਖਿਆ ਕ੍ਰਾਂਤੀ: ਜੁਝਾਰ ਚਠਿਆਲ ’ਚ ਵਿਕਾਸ ਕਾਰਜਾਂ ਦਾ ਉਦਘਾਟਨ
ਨਿੱਜੀ ਪੱਤਰ ਪ੍ਰੇਰਕ
ਹੁਸ਼ਿਆਰਪੁਰ, 12 ਅਪਰੈਲ
ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਹਲਕੇ ਦੇ ਕਸਬਾ ਗੜ੍ਹਦੀਵਾਲਾ ਦੇ ਅਧੀਨ ਪੈਦੇ ਸਰਕਾਰੀ ਹਾਈ ਸਕੂਲ ਜੁਝਾਰ ਚਠਿਆਲ ਵਿਖੇ 14.13 ਲੱਖ ਦੀ ਲਾਗਤ ਨਾਲ ਮੁਕੰਮਲ ਹੋਏ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸਰਕਾਰੀ ਹਾਈ ਸਕੂਲ ਦੇ ਹੈਂਡ ਮਾਸਟਰ ਅਮੀਰ ਸਿੰਘ ਵਲੋਂ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਸਕੂਲ ਦੀਆਂ ਸਮੱਸਿਆਵਾਂ ਤੋ ਜਾਣੂ ਕਰਵਾਉਦਿਆਂ ਫੰਡ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਡੀਪੀਈ ਕਰਨੈਲ ਸਿੰਘ, ਪੰਡਿਤ ਆਕੁੰਸ਼, ਦੁਸ਼ਿਅੰਤ ਬੈਹਲ, ਸ਼ੈਕੀ ਕਲਿਆਣ, ਪਰਮਾਨੰਦ, ਸਰਪੰਚ ਪੂਰਨ ਸਿੰਘ, ਅਮਨਪ੍ਰੀਤ ਸਿੰਘ ਸਹੋਤਾ, ਇੰਦਰਜੀਤ ਸਿੰਘ ਸਹੋਤਾ, ਕੁਮਾਰ ਗੌਰਵ, ਅੰਮ੍ਰਿਤਪਾਲ ਸਿੰਘ, ਗੁਰਵਿੰਦਰ ਸਿੰਘ, ਮਨਦੀਪ ਕੁਮਾਰ ਜੈਬਾ, ਡਾ. ਸੁਖਦੇਵ ਸਿੰਘ ਹਾਜ਼ਰ ਸਨ।
ਗੁਰਾਇਆ (ਨਿੱਜੀ ਪੱਤਰ ਪ੍ਰੇਰਕ): ਸਰਕਾਰੀ ਕੰਨਿਆ ਪ੍ਰਾਇਮਰੀ ਸਮਾਰਟ ਸਕੂਲ ਗੁਰਾਇਆਂ ’ਚ ਮੁੱਖ ਅਧਿਆਪਕਾ ਅੰਜੂ ਬਾਲਾ ਸਟੇਟ ਅਵਾਰਡੀ ਦੇ ਯਤਨਾਂ ਸਦਕਾ ਉਦਘਾਟਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਪ੍ਰੇਮ ਕੁਮਾਰ (ਹਲਕਾ ਇੰਚਾਰਜ ਫਿਲੌਰ) ਨੇ ਸ਼ਿਰਕਤ ਕੀਤੀ ਅਤੇ ਸਰਕਾਰੀ ਗ੍ਰਾਂਟ ਨਾਲ ਉਸਾਰੇ ਗਏ ਜਮਾਤਾਂ ਦੇ ਕਮਰਿਆਂ ਦਾ ਉਦਘਾਟਨ ਕੀਤਾ।
ਚੇਅਰਮੈਨ ਸੇਖਵਾਂ ਵੱਲੋਂ ਤਿੰਨ ਸਕੂਲਾਂ ’ਚ ਉਦਘਾਟਨ
ਕਾਦੀਆਂ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੈਟ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ 90 ਲੱਖ 63 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ, ਜਿਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਨਾਥਪੁਰ ਵਿਖੇ 6 ਲੱਖ 46 ਹਜ਼ਾਰ ਰੁਪਏ, ਸਰਕਾਰੀ ਹਾਈ ਸਕੂਲ ਬਸਰਾਏ ਵਿਖੇ 3 ਲੱਖ 97 ਹਜ਼ਾਰ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ 80 ਲੱਖ 20 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਹਨ।