ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਏਟਕ ਵਿੱਚ ਸ਼ਾਮਲ ਜਥੇਬੰਦੀਆਂ ਦੀ ਮੀਟਿੰਗ
07:40 AM May 20, 2025 IST
ਲੁਧਿਆਣਾ: ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਏਟਕ ਨਾਲ ਸਬੰਧਿਤ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਦੀ ਇੱਕ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਸੂਬਾਈ ਆਗੂਆਂ ਨੇ ਹਿੱਸਾ ਲਿਆ। ਇਸ ਮੌਕੇ ਆਗੂਆਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਮੀਟਿੰਗ ਦੌਰਾਨ 1 ਜੂਨ 2025 ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਦੀ ਯਾਦ ਵਿੱਚ ਨੇੜੇ ਬੱਸ ਸਟੈਂਡ ਮੋਗਾ ਵਿੱਚ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਨੂੰ ਸਫ਼ਲ ਬਣਾਉਣ ਲਈ ਵੱਖ ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement