ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਵੱਲੋਂ ਡੀਸੀ ਨੂੰ ਮੰਗ ਪੱਤਰ

05:25 AM May 10, 2025 IST
featuredImage featuredImage
ਮਾਨਸਾ ’ਚ ਡੀਸੀ ਕੁਲਵੰਤ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ਫੈਡਰੇਸ਼ਨ ਦੇ ਆਗੂ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 9 ਮਈ
ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ (ਵਿਗਿਆਨਕ) ਵੱਲੋਂ ਬਿੱਕਰ ਸਿੰਘ ਮਾਖਾ ਦੀ ਅਗਵਾਈ ਹੇਠ ਇੱਕ ਵਫ਼ਦ ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਮਿਲਿਆ। ਆਗੂਆਂ ਵੱਲੋਂ ਡੀਸੀ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ 20 ਮਈ ਦੀ ਕੌਮੀ ਪੱਧਰ ਦੀ ਕੀਤੀ ਜਾ ਰਹੀ ਹੜਤਾਲ ਦੇ ਸਬੰਧ ਵਿੱਚ ਪੱਤਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਮਹਿਕਮਿਆਂ ਦਾ ਨਿੱਜੀਕਰਨ ਕਰਨਾ ਬੰਦ ਕੀਤਾ ਜਾਵੇ, ਠੇਕੇ ’ਤੇ ਕੰਮ ਕਰਦੇ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕਰਕੇ ਰੈਗੂਲਰ ਭਰਤੀ ਚਾਲੂ ਕੀਤੀ ਜਾਵੇ ਤੇ ਡੀਏ ਦਾ ਏਰੀਅਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਰਹਿੰਦੇ ਡੀਏ ਦੀਆਂ ਕਿਸ਼ਤਾਂ ਰੀਲੀਜ਼ ਕੀਤੀਆਂ ਜਾਣ, 37 ਪ੍ਰਕਾਰ ਦੇ ਬੰਦੇ ਕੀਤੇ ਭੱਤੇ ਬਹਾਲ ਕੀਤੇ ਜਾਣ,ਘੱਟੋ-ਘੱਟ ਉਜ਼ਰਤਾਂ ਲਾਗੂ ਕੀਤੀਆਂ ਜਾਣ, ਆਸ਼ਾ ਵਰਕਰ, ਮਿੱਡ-ਡੇ-ਮੀਲ ਕਾਮਿਆਂ ਦੇ ਮਾਣਭੱਤੇ ਵਿੱਚ ਵਾਧਾ ਕੀਤਾ। ਉਨ੍ਹਾਂ ਕਿਹਾ ਕਿ 20 ਮਈ ਦੀ ਹੜਤਾਲ ਵਿੱਚ ਜ਼ਿਲ੍ਹਾ ਮਾਨਸਾ ਵੱਧ ਚੜ੍ਹਕੇ ਭਾਗ ਲਵੇਗਾ।
ਇਸ ਮੌਕੇ ਹਿੰਮਤ ਸਿੰਘ ਦੂਲੋਵਾਲ, ਮੇਜਰ ਸਿੰਘ ਬਾਜੇਵਾਲਾ, ਹਰਬੰਸ ਸਿੰਘ ਫਰਵਾਹੀ, ਗੁਰਸੇਵਕ ਸਿੰਘ ਭੀਖੀ, ਜਸਪ੍ਰੀਤ ਸਿੰਘ ਮਾਨਸਾ, ਗੁਰਪ੍ਰੀਤ ਸਿੰਘ ਮਾਨਸਾ, ਬਲਵਿੰਦਰ ਸਿੰਘ ਘਰਾਂਗਣਾ ਆਗੂ ਸਾਥੀ ਸ਼ਾਮਲ ਸਨ।

Advertisement

Advertisement
Advertisement