ਪੰਜਾਬ ਸੜਕ ਸਫ਼ਾਈ ਮੁਹਿੰਮ ਦੀ ਸ਼ੁਰੂਆਤ
04:26 AM May 23, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਮਈ
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਵਿਆਪਕ ‘ਪੰਜਾਬ ਸੜਕ ਸਫ਼ਾਈ ਮਿਸ਼ਨ’ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੀਆਂ ਸੜਕਾਂ ਦੀ ਰੋਜ਼ਾਨਾ ਨਿਗਰਾਨੀ ਅਤੇ ਰੱਖ-ਰਖਾਅ ਲਈ ਸੂਬੇ ਭਰ ਦੇ ਦਰਜਾ-1 ਅਧਿਕਾਰੀਆਂ ਨੂੰ ਸੜਕਾਂ ਦੇ ਹਿੱਸੇ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਵਿਭਾਗੀ ਸੀਮਾਵਾਂ ਤੋਂ ਉਪਰ ਉੱਠ ਕੇ ਇਕ ਫ਼ੀਲਡ ਐਕਸ਼ਨ ਮਾਡਲ ਤਿਆਰ ਕੀਤਾ ਜਾਵੇਗਾ। ਇਸ ਵਿੱਚ ਸੀਨੀਅਰ ਅਧਿਕਾਰੀ ਮੋਹਰੀ ਤੌਰ ’ਤੇ ਅਗਵਾਈ ਕਰਨਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ (ਏਡੀਸੀਜ਼), ਉਪ-ਮੰਡਲ ਮੈਜਿਸਟਰੇਟਾਂ (ਐੱਸਡੀਐੱਮਜ਼) ਅਤੇ ਕਾਰਜਕਾਰੀ ਅਧਿਕਾਰੀਆਂ ਸਣੇ ਹਰ ਦਰਜਾ-1 ਅਧਿਕਾਰੀ ਨੂੰ ਲਗਪਗ 10 ਕਿੱਲੋਮੀਟਰ ਦਾ ਸੜਕੀ ਹਿੱਸਾ ਦਿੱਤਾ ਜਾਵੇਗਾ।
Advertisement
Advertisement