‘ਪੰਜਾਬ ਸੰਭਾਲੋ ਮੁਹਿੰਮ’ ਨਾਲ ਜੁੜਨ ਲੋਕ: ਕਰੀਮਪੁਰੀ
ਜਲੰਧਰ, 8 ਜੂਨ
ਬਹੁਜਨ ਸਮਾਜ ਪਾਰਟੀ (ਬਸਪਾ) ਦੀ ‘ਪੰਜਾਬ ਸੰਭਾਲੋ ਮੁਹਿੰਮ’ ਤੋਂ ਪ੍ਰਭਾਵਿਤ ਹੋ ਕੇ ਸੂਬੇ ਭਰ ਵਿੱਚੋਂ ਜਿੱਥੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਇਸੇ ਲੜੀ ਤਹਿਤ ਅੱਜ ਇੱਥੇ ਪ੍ਰੈੱਸ ਕਲੱਬ ਵਿੱਚ ਅੱਜ ਭਾਜਪਾ ਤੇ ਲੋਕ ਇਨਸਾਫ ਪਾਰਟੀ ਦੇ ਵੱਡੇ ਆਗੂ ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ। ਬਸਪਾ ਸੂਬਾ ਪ੍ਰਧਾਨ ਨੇ ਇਨ੍ਹਾਂ ਆਗੂਆਂ ਨੂੰ ਸਿਰੋਪਾ ਦੇ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਬਸਪਾ ਦੇ ਸੂਬਾ ਇੰਚਾਰਜ ਚੌਧਰੀ ਗੁਰਨਾਮ ਸਿੰਘ ਤੇ ਤੀਰਥ ਰਾਜਪੁਰਾ ਵੀ ਮੌਜੂਦ ਸਨ।
ਬਸਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਭਾਜਪਾ ਦੇ ਗੁਰਦਾਸਪੁਰ ਤੋਂ ਕਿਸਾਨ ਮੋਰਚਾ ਦੇ ਸੂਬਾ ਸਕੱਤਰ ਜਸਬੀਰ ਸਿੰਘ ਸੁਜਾਨਪੁਰ, ਗੁਰਦਾਸਪੁਰ ਤੋਂ ਹੀ ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਹਰਮੀਤ ਸਿੰਘ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਕੁਮਾਰ ਅਤਰੀ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਦੀਸ਼ ਰਾਜ, ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਮੈਂਬਰ ਕੰਵਲਜੀਤ ਸਿੰਘ ਗਿੱਲ, ਜ਼ਿਲ੍ਹਾ ਮੀਤ ਪ੍ਰਧਾਨ ਪਿਆਰਾ ਸਿੰਘ, ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਬਲਵਿੰਦਰ ਸਿੰਘ ਭੋਪਾਰਾਏ, ਹਲਕਾ ਇੰਚਾਰਜ ਡੇਰਾ ਬਾਬਾ ਨਾਨਕ ਦਲਜਿੰਦਰ ਸਿੰਘ ਬਾਜਵਾ, ਹਲਕਾ ਮੀਤ ਪ੍ਰਧਾਨ ਡੇਰਾ ਬਾਬਾ ਨਾਨਕ ਮੋਹਣ ਸਿੰਘ ਅਠਵਾਲ, ਹਲਕਾ ਸਲਾਹਕਾਰ ਡੇਰਾ ਬਾਬਾ ਨਾਨਕ ਫੌਜੀ ਬਲਕਾਰ ਸਿੰਘ, ਹਲਕਾ ਇੰਚਾਰਜ ਫਤਹਿਗੜ ਚੂੜੀਆਂ ਹਰਪਿੰਦਰ ਸਿੰਘ ਦਾਲਮ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਭੁਪਿੰਦਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਗੁਰਬਾਜ ਸਿੰਘ ਵੜੈਚ, ਹਲਕਾ ਇੰਚਾਰਜ ਬਟਾਲਾ ਗਿਆਨੀ ਕਰਤਾਰ ਸਿੰਘ, ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਕੁਲਵੰਤ ਸਿੰਘ, ਜ਼ਿਲ੍ਹਾ ਪ੍ਰਧਾਨ ਪਠਾਨਕੋਟ ਕੇਵਲ ਕ੍ਰਿਸ਼ਨ, ਹਲਕਾ ਇੰਚਾਰਜ ਭੋਆ ਸੁਰਿੰਦਰ ਕੁਮਾਰ, ਪਾਰਟੀ ਮੈਂਬਰ ਦਿਆਲ ਸਿੰਘ, ਤਰਨਤਾਰਨ ਤੋਂ ਮਾਝਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਰੇਸ਼ਮ ਸਿੰਘ, ਤਰਨਤਾਰਨ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੈਂਬਰ ਬਲਾਕ ਸੰਮਤੀ ਗਿਆਨੀ ਤਰਲੋਚਨ ਸਿੰਘ ਦਾ ਨਾਂ ਮੁੱਖ ਤੌਰ ’ਤੇ ਸ਼ਾਮਲ ਹੈ।
ਬਸਪਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਬਸਪਾ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਜਨਮ ਦਿਵਸ ਮੌਕੇ 15 ਮਾਰਚ ਤੋਂ ਬਸਪਾ ਵੱਲੋਂ ‘ਪੰਜਾਬ ਸੰਭਾਲੋ ਮੁਹਿੰਮ’ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਬਸਪਾ ਸਮੂਹ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਪਾਰਟੀ ਦੀ ‘ਪੰਜਾਬ ਸੰਭਾਲੋ ਮੁਹਿੰਮ’ ਨਾਲ ਜੁੜਨ, ਤਾਂ ਕਿ ਸਰਕਾਰ ਦੇ ਜ਼ਬਰ ਦਾ ਮੁਕਾਬਲਾ ਕੀਤਾ ਜਾ ਸਕੇ ਅਤੇ ਸੂਬੇ ਵਿੱਚ ਲੋਕ ਸ਼ਾਹੀ ਰਾਜ ਸਥਾਪਤ ਕੀਤਾ ਜਾ ਸਕੇ। ਇਸ ਮੌਕੇ ਬਸਪਾ ਆਗੂ ਜ਼ਿਲ੍ਹਾ ਗੁਰਦਾਸਪੁਰ ਬਸਪਾ ਪ੍ਰਧਾਨ ਜੇਪੀ ਭਗਤ ਬਸਪਾ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਵੀ ਹਾਜ਼ਰ ਸਨ।