ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਪੰਜਾਬ ਸੰਭਾਲੋ’ ਮੁਹਿੰਮ ਨੂੰ ਹਰ ਵਿਅਕਤੀ ਤੱਕ ਪਹੁੰਚਾਇਆ ਜਾ ਰਿਹੈ: ਕਰੀਮਪੁਰੀ

05:32 AM Apr 02, 2025 IST
featuredImage featuredImage
ਮੀਟਿੰਗ ਦੌਰਾਨ ਡਾ. ਅਵਤਾਰ ਸਿੰਘ ਕਰੀਮਪੁਰੀ ਅਤੇ ਹੋਰ ਆਗੂ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ

Advertisement

ਲੁਧਿਆਣਾ, 1 ਅਪਰੈਲ
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਇੱਕ ਮੀਟਿੰਗ ਹੋਈ ਜਿਸ ਵਿੱਚ ਸੂਬੇ ਦੇ ਇੰਚਾਰਜ ਵਿਪੁਲ ਕੁਮਾਰ ਮੁੱਖ ਮਹਿਮਾਨ ਵਜੋਂ ਪੁੱਜੇ। ਸਰਕਟ ਹਾਊਸ ਵਿੱਚ ਪੰਜਾਬ ਦੇ 8ਵੇਂ ਜ਼ੋਨ ਦੀ ਆਖ਼ਰੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਬਸਪਾ ਲੀਡਰਸ਼ਿਪ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਸੰਭਾਲੋ’ ਮੁਹਿੰਮ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਹਰੇਕ ਵਿਅਕਤੀ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਪਾਰਟੀ ਦਾ ਜਥੇਬੰਦਕ ਢਾਂਚਾ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਬਸਪਾ ਦੇ ਅੱਠ ਜ਼ੋਨਾਂ ’ਚੋਂ ਕਰੀਬ 32 ਆਗੂ ਨਿਯੁਕਤ ਕੀਤੇ ਗਏ ਹਨ, ਜੋ ਹਰ ਪੰਜਾਬੀ ਨੂੰ ਇਸ ਮੁਹਿੰਮ ਨਾਲ ਜੋੜ ਰਹੇ ਹਨ। ਸੂਬਾ ਪ੍ਰਧਾਨ ਸ੍ਰੀ ਕਰੀਮਪੁਰੀ ਨੇ ਪਿੰਡ ਨੰਗਲ ’ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੇ ਅਪਮਾਨ ਦੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਬਸਪਾ ਵੱਲੋਂ ਪਿੰਡ ਨੰਗਲ ਵਿੱਚ ਪੱਕੇ ਤੌਰ ’ਤੇ ਧਰਨਾ ਸ਼ੁਰੂ ਕੀਤਾ ਗਿਆ ਹੈ, ਜੋ ਮੁਲਜ਼ਮ ਫੜੇ ਜਾਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਬਸਪਾ ਦੀ ‘ਪੰਜਾਬ ਸੰਭਾਲੋ’ ਮੁਹਿੰਮ ਤੋਂ ਘਬਰਾ ਕੇ ਸਰਕਾਰ ਅਜਿਹੀਆਂ ਘਟਨਾਵਾਂ ਜ਼ਰੀਏ ਲੋਕਾਂ ਦਾ ਧਿਆਨ ਆਪਣੀਆਂ ਅਸਫ਼ਲਤਾਵਾਂ ਤੋਂ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਬਾਰੇ ਕਿਹਾ ਕਿ ‘ਬਸਪਾ’ ਲੀਡਰਸ਼ਿਪ ਨਾਲ ਸਲਾਹ ਕਰਕੇ ਅਗਲਾ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਆਰਐੱਸਐੱਸ ਨੂੰ ਭਾਰਤੀ ਸੱਭਿਅਤਾ ਦਾ ਬੋਹੜ ਕਹਿਣ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਭਾਜਪਾ ਤੇ ਆਰਐੱਸਐੱਸ ਹਿੰਦੂਵਾਦ ਨੂੰ ਤਰਜੀਹ ਦਿੰਦੇ ਹਨ ਜੋ ਸੰਵਿਧਾਨ ਦੇ ਉਲਟ ਏਜੰਡਾ ਹੈ। ਇਸੇ ਦੌਰਾਨ ਬਸਪਾ ਦੇ ਸੂਬਾ ਇੰਚਾਰਜ ਅਤੇ ਹਲਕਾ ਨਵਾਂ ਸ਼ਹਿਰ ਤੋਂ ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਜਿਸ ਤਰ੍ਹਾਂ ਭੈਣ ਮਾਇਆਵਤੀ ਨੇ ਯੂਪੀ ’ਚ ਬਸਪਾ ਦੇ ਏਜੰਡੇ ਤਹਿਤ ਕੰਮ ਕੀਤਾ ਸੀ, ਠੀਕ ਉਸੇ ਤਰ੍ਹਾਂ ਸਾਡੇ ਵੱਲੋਂ ਵੀ ਇਸ ਏਜੰਡੇ ਨੂੰ ਅੱਗੇ ਤੋਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਲੋਕਾਂ, ਗਰੀਬਾਂ, ਦਲਿਤਾਂ ਕੱਚੇ ਕਾਮਿਆਂ ਤੇ ਓਬੀਸੀ ਆਦਿ ਨਾਲ ਜੋ ਧੱਕਾ ਹੁੰਦਾ ਹੈ, ਉਸ ਬਾਰੇ ਬਸਪਾ ਹਮੇਸ਼ਾਂ ਆਵਾਜ਼ ਚੁੱਕਦੀ ਹੈ। ਇਸ ਮੌਕੇ ਲੁਧਿਆਣਾ ਜ਼ੋਨ ਦੇ ਇੰਚਾਰਜ ਪ੍ਰਵੀਨ ਬੰਗਾ, ਸੂਬਾ ਆਗੂ ਬਲਵਿੰਦਰ ਸਿੰਘ ਬਿੱਟਾ, ਜੀਤ ਰਾਮ ਬਸਰਾ, ਭਾਗ ਸਿੰਘ ਸਰੀਂਹ, ਬਲਵਿੰਦਰ ਸਿੰਘ ਜੱਸੀ, ਬੂਟਾ ਸਿੰਘ ਸੰਗੋਵਾਲ, ਨਿਰਮਲ ਸਿੰਘ ਸਾਈਆਂ, ਦਵਿੰਦਰ ਸਿੰਘ ਰਾਮਗੜ੍ਹੀਆ, ਬਿੱਟੂ ਸ਼ੇਰਪੁਰ ਅਤੇ ਰਾਜਿੰਦਰ ਹਾਜ਼ਰ ਸਨ।

Advertisement
Advertisement