ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜ ਕਿੱਲੋ ਹੈਰੋਇਨ ਸਣੇ ਦੋ ਤਸਕਰ ਕਾਬੂ

05:11 AM May 10, 2025 IST
featuredImage featuredImage

ਪੱਤਰ ਪ੍ਰੇਰਕ

Advertisement

ਤਰਨ ਤਾਰਨ, 9 ਮਈ
ਇੱਥੋਂ ਦੇ ਸੀਆਈਏ ਸਟਾਫ਼ ਨੇ ਪਾਕਿਸਤਾਨ ਦੇ ਤਸਕਰਾਂ ਨਾਲ ਸਬੰਧਤ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਪੰਜ ਕਿੱਲੋ ਹੈਰੋਇਨ, ਸੱਤ ਪਿਸਤੌਲ ਅਤੇ ਸਵਾ ਸੱਤ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ| ਇਹ ਤਸਕਰ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲਈ ਡਰੋਨ ਦੀ ਵਰਤੋਂ ਕਰਦੇ ਆ ਰਹੇ ਸਨ। ਐੱਸਐੱਸਪੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਤਸਕਰਾਂ ਦੀ ਸ਼ਨਾਖਤ ਤਰਨ ਤਾਰਨ ਦੀ ਆਬਾਦੀ ਫਤਿਹਚੱਕ ਦੇ ਵਾਸੀ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਜਗਰੂਪ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਉਨ੍ਹਾਂ ਕੋਲੋਂ ਕਰੰਸੀ ਗਿਣਨ ਵਾਲੀ ਮਸ਼ੀਨ ਤੇ ਕਾਰ ਵੀ ਜ਼ਬਤ ਕੀਤੀ ਹੈ। ਪੁੱਛ-ਗਿੱਛ ਦੌਰਾਨ ਲਵਪ੍ਰੀਤ ਨੇ ਖੁਲਾਸਾ ਕੀਤਾ ਕਿ ਉਹ ਝਬਾਲ ਚੌਕ ਨੇੜੇ ਗਰੀਨ ਐਵੇਨਿਊ ਵਿੱਚ ਕਿਰਾਏ ਦੇ ਮਕਾਨ ਨੂੰ ਨਸ਼ਿਆਂ ਅਤੇ ਹਥਿਆਰਾਂ ਦੀਆਂ ਖੇਪਾਂ ਲੁਕਾਉਣ ਲਈ ਪਨਾਹਗਾਹ ਵਜੋਂ ਵਰਤ ਰਿਹਾ ਸੀ। ਪੁਲੀਸ ਨੇ ਐਨਡੀਪੀਐਸ ਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

Advertisement
Advertisement