ਪੰਜ ਮੈਂਬਰੀ ਕਮੇਟੀ ਕਰੇਗੀ ਭਰਤੀ ਮੁਹਿੰਮ ਦੀ ਸਮੀਖਿਆ
06:03 AM May 19, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਮਈ
ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਪੰਜ ਮੈਂਬਰੀ ਕਮੇਟੀ ਵੱਲੋਂ 22 ਮਈ ਨੂੰ ਭਰਤੀ ਮੁਹਿੰਮ ਦੀ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਭਰਤੀ ਕਮੇਟੀ ਦੇ ਮੈਂਬਰ ਮਨਪ੍ਰੀਤ ਇਯਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਇਕਬਾਲ ਸਿੰਘ ਝੂੰਦਾਂ, ਜਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ-ਸੁਰਜੀਤੀ ਲਈ ਸ਼ੁਰੂ ਕੀਤੀ ਮੈਂਬਰਸ਼ਿਪ ਨੂੰ ਬਹੁਤ ਵੱਡਾ ਹੁੰਗਾਰਾ ਮਿਲਿਆ ਹੈ। ਮੈਂਬਰਾਂ ਨੇ ਕਿਹਾ ਕਿ ਭਰਤੀ ਦੀ ਸਮੀਖਿਆ ਕਰਨ ਲਈ 22 ਮਈ ਨੂੰ ਦੁਪਹਿਰੇ 2.30 ਵਜੇ ਕਰਤਾਰ ਆਸਰਾ ਟਰੱਸਟ, ਗੁਰਦੁਆਰਾ ਗੁਰਸਾਗਰ ਸਾਹਿਬ, ਨੇੜੇ ਸੁਖਨਾ ਝੀਲ ਚੰਡੀਗੜ੍ਹ ਵਿੱਚ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਸੂਬੇ ਭਰ ਤੋਂ ਸਰਗਰਮ ਆਗੂ ਅਤੇ ਵਰਕਰ ਸ਼ਾਮਲ ਹੋਣਗੇ। ਇਸ ਭਰਤੀ ਦੀ ਆਖ਼ਰੀ ਤਰੀਕ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।
Advertisement
Advertisement