ਪੰਥਕ ਅਕਾਲੀ ਲਹਿਰ ਦੀ ਮੀਟਿੰਗ
05:52 AM Apr 01, 2025 IST
ਭਗਤਾ ਭਾਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਸੰਗਤ ਨੂੰ ਜਾਗਰੂਕ ਕਰਨ ਲਈ ਪੰਥਕ ਅਕਾਲੀ ਲਹਿਰ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਗੁਰਦੁਆਰਾ ਭਾਈਆਣਾ ਸਾਹਿਬ ਕੋਠੇ ਭਗਤਾ ਭਾਈ ’ਚ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਤੇ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਦਸਤਾਰ ਫੈਡਰੇਸ਼ਨ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਪ੍ਰਗਟ ਸਿੰਘ ਭੋਡੀਪੁਰਾ ਦੇ ਉਪਰਾਲੇ ਸਦਕਾ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਰਣਜੀਤ ਸਿੰਘ ਸਮੇਤ ਬਾਕੀ ਬੁਲਾਰਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਬਾਦਲ ਧੜੇ ਦੇ ਕਬਜ਼ੇ ’ਚੋਂ ਆਜ਼ਾਦ ਕਰਵਾਉਣ ਦਾ ਸੱਦਾ ਦਿੱਤਾ। ਪ੍ਰਗਟ ਸਿੰਘ ਭੋਡੀਪੁਰਾ ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਿੰਦਰ ਸਿੰਘ ਨੇ ਜਥੇਦਾਰ ਰਣਜੀਤ ਸਿੰਘ ਸਮੇਤ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement
Advertisement
Advertisement