ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਥ ਵਿਰੋਧੀ ਤਾਕਤਾਂ ਦੇ ਟਾਕਰੇ ਲਈ ਸਿੱਖ ਇੱਕਜੁਟ ਹੋਣ: ਗਿਆਨੀ ਹਰਪ੍ਰੀਤ ਸਿੰਘ

05:41 AM May 10, 2025 IST
featuredImage featuredImage
ਤਲਵੰਡੀ ਸਾਬੋ ’ਚ ਗਿਆਨੀ ਹਰਪ੍ਰੀਤ ਸਿੰਘ ਦਾ ਸਨਮਾਨ ਕਰਦੀਆਂ ਹੋਈਆਂ ਧਾਰਮਿਕ ਸ਼ਖ਼ਸੀਅਤਾਂ।

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 9 ਮਈ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਦੇ 12ਵੇਂ ਮੁਖੀ ਬਾਬਾ ਚੇਤ ਸਿੰਘ ਅਤੇ 13ਵੇਂ ਮੁਖੀ ਬਾਬਾ ਸੰਤਾ ਸਿੰਘ ਦੀ ਕ੍ਰਮਵਾਰ 57ਵੀਂ ਤੇ 17ਵੀਂ ਬਰਸੀ ਨੂੰ ਸਮਰਪਿਤ ਸਮਾਗਮ ਬੁੱਢਾ ਦਲ ਦੇ ਸਥਾਨਕ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ ਦਸਵੀਂ ਵਿਖੇ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ। ਬਰਸੀ ਸਮਾਗਮਾਂ ਵਿੱਚ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਅਤੇ ਸ੍ਰੀ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੰਤ ਬਾਬਾ ਸੁਲੱਖਣ ਸਿੰਘ ਪੰਜਵੜ, ਬਾਬਾ ਜੋਗਾ ਸਿੰਘ ਕਰਨਾਲ ਵਾਲਿਆਂ ਵੱਡੀ ਗਿਣਤੀ ਸੰਗਤ ਨੇ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਮਾਗਮ ਦੌਰਾਨ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਅਰਦਾਸ ਕੀਤੀ ਗਈ। ਬਾਬਾ ਮੱਘਰ ਸਿੰਘ ਮੁੱਖ ਗ੍ਰੰਥੀ ਬੁੱਢਾ ਦਲ ਅਤੇ ਹੋਰ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਬੁੱਢਾ ਦਲ ਦੇ ਮੁੱਖ ਜਥੇਦਾਰ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬਾਬਾ ਚੇਤ ਸਿੰਘ ਅਤੇ ਬਾਬਾ ਸੰਤਾ ਸਿੰਘ ਦੀ ਬਰਸੀ ਸਮਾਗਮ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਭਾਰਤ-ਪਾਕਿਸਤਾਨ ਵਿਚਾਲੇ ਬਣੇ ਤਣਾਅ ਵਾਲੇ ਹਾਲਾਤ ਸਬੰਧੀ ਆਖਿਆ ਕਿਹਾ ਕਿ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫੌਜਾਂ ਹਰ ਸਮੇਂ ਤਿਆਰ-ਬਰ-ਤਿਆਰ ਹਨ। ਉਨ੍ਹਾਂ ਹਰ ਪ੍ਰਾਣੀ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ।
ਇਸ ਮੌਕੇ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਿੱਥੇ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਦੇ ਜੀਵਨ ’ਤੇ ਚਾਨਣਾ ਪਾਇਆ। ਉਨ੍ਹਾਂ ਸਿੱਖ ਕੌਮ ਨੂੰ ਖੇਰੂ-ਖੇਰੂ ਕਰਨ ਵਾਲੀਆਂ ਪੰਥ ਵਿਰੋਧੀ ਤਾਕਤਾਂ ਨਾਲ ਨਜਿੱਠਣ ਲਈ ਕੌਮ ਨੂੰ ਇੱਕ ਪਲੇਟਫਾਰਮ ’ਤੇ ਇਕੱਠੇ ਹੋਣ ਲਈ ਵੀ ਕਿਹਾ। ਬਾਬਾ ਬਲਬੀਰ ਸਿੰਘ ਨੇ ਸ਼ਖ਼ਸੀਅਤਾਂ ਦਾ ਸਨਮਾਨ ਕਰਦਿਆਂ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਸੁਲੱਖਣ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਮੇਜਰ ਸਿੰਘ, ਬਾਬਾ ਇੰਦਰ ਸਿੰਘ ਬਾਬਾ ਪਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ।

Advertisement

 

Advertisement
Advertisement