ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਥ ਵਿਰੋਧੀ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣ ਦੀ ਲੋੜ: ਗੜਗੱਜ

06:48 AM Mar 29, 2025 IST
featuredImage featuredImage
ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਕਰਦੇ ਹੋਏ ਭਾਈ ਰਵਿੰਦਰ ਸਿੰਘ ਖਾਲਸਾ, ਸਰਬਜੀਤ ਸਿੰਘ ਝਿੰਜਰ, ਬਲਜੀਤ ਸਿੰਘ ਭੁੱਟਾ, ਸਰਨਜੀਤ ਸਿੰਘ ਚਨਾਰਥਲ, ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਹੋਰ ਸਿੰਘ ਸਾਹਿਬ ਭਾਈ। -ਫੋਟੋ: ਸੂਦ

ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 28 ਮਾਰਚ
ਸ੍ਰ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਇਥੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਥੇ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕਰਦੇ ਹੋਏ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡਾ ਮੁੱਖ ਨਿਸ਼ਾਨਾ ਸਿੱਖੀ ਦਾ ਪ੍ਰਚਾਰ ਅਤੇ ਪਸਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਸਿਖ ਜਥੇਬੰਦੀਆਂ ਨੂੰ ਇਕ ਪਲੈਟਫ਼ਾਰਮ ’ਤੇ ਇਕਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਥੇ ਸਮੁੱਚੀਆਂ ਜਥੇਬੰਦੀਆਂ ਨੂੰ ਇਕਮੁੱਠ ਕਰਨ ਦਾ ਯਤਨ ਕੀਤਾ ਜਾਵੇਗਾ, ਉੱਥੇ ਧਰਮ ਪ੍ਰਚਾਰ ਦੀ ਲਹਿਰ ਨੂੰ ਦੁਨੀਆਂ ਦੇ ਕੋਨੇ ਕੋਨੇ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਹੁਣ ਤੋਂ ਹੀ ਗੁਰਬਾਣੀ ਨਾਲ ਜੋੜਨ ਅਤੇ ਸਿਖੀ ਦੇ ਧਾਰਨੀ ਬਨਾਉਣ ਦਾ ਸੱਦਾ ਦਿਤਾ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਕੌਮੀ ਉਪ ਪ੍ਰਧਾਨ ਬਲਜੀਤ ਸਿੰਘ ਭੁੱਟਾ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਰਵਿੰਦਰ ਸਿੰਘ ਖਾਲਸਾ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਥੇਦਾਰ ਹਰਬੰਸ ਸਿੰਘ ਬਡਾਲੀ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਸੁਖਬੀਰ ਕੌਰ ਸੁਆਵੀ, ਯੂਥ ਦੇ ਜਿਲਾ ਪ੍ਰਧਾਨ ਗੁਰਿੰਦਰ ਸਿੰਘ ਲਾਡੀ, ਮਨਜੀਤ ਸਿੰਘ ਪਨੈਚ, ਗੁਰਿੰਦਰ ਸਿੰਘ ਗੁਰੀ ਨਲੀਨਾ, ਜਰਨੈਲ ਸਿੰਘ ਮਾਜਰੀ, ਕੁਲਵਿੰਦਰ ਸਿੰਘ ਭੰਗੂ, ਡਾ ਅਰੁਜਨ ਸਿੰਘ ਪ੍ਰਧਾਨ, ਬਲਤੇਜ ਸਿੰਘ ਅਮਲੋਹ, ਸੁਰਜੀਤ ਸਿੰਘ ਬਰੌਗਾ, ਤਰਸੇਮ ਸਿੰਘ ਤੂਫਾਨ ਅਤੇ ਜਸ਼ਨਦੀਪ ਸਿੰਘ ਸ਼ਾਹਪੁਰ ਆਦਿ ਹਾਜ਼ਰ ਸਨ।

Advertisement

 

 

Advertisement

Advertisement