ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਛੜੀਆਂ ਸ਼੍ਰੇਣੀਆਂ ਨੂੰ ਆਬਾਦੀ ਦੇ ਆਧਾਰ ’ਤੇ ਨੁਮਾਇੰਦਗੀ ਦੇਣ ਦੀ ਮੰਗ

06:19 AM Dec 01, 2024 IST
ਨਿੱਜੀ ਪੱਤਰ ਪ੍ਰੇਰਕਲੁਧਿਆਣਾ, 30 ਨਵੰਬਰ
Advertisement

ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਉਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਕੋਆਰਡੀਨੇਟਰ ਏਆਈਸੀਸੀ ਪੱਛੜੀਆਂ ਸ਼੍ਰੇਣੀਆਂ ਇੰਚਾਰਜ ਹਿਮਾਚਲ ਪ੍ਰਦੇਸ਼ ਨੇ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਨੂੰ ਆਬਾਦੀ ਦੇ ਆਧਾਰ ’ਤੇ ਨੁਮਾਇੰਦਗੀ ਦਿੱਤੀ ਜਾਵੇ। ਅੱਜ ਇੱਥੇ ਇੱਕ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਮਿਉਂਸਿਪਲ ਕਮੇਟੀਆਂ ਦੀਆਂ ਹੋ ਰਹੀਆਂ ਚੋਣਾਂ ਵਿੱਚ ਪੱਛੜੀਆਂ ਸ਼੍ਰੇਣੀਆਂ ਨੂੰ ਨਜ਼ਰਅੰਦਾਜ਼ ਨਾਂ ਕੀਤਾ ਜਾਵੇ ਕਿਉਂਕਿ ਪੰਜਾਬ ਵਿੱਚ ਪੱਛੜੀਆਂ ਸ਼੍ਰੇਣੀਆਂ ਨਾਲ 71 ਜਾਤੀਆਂ ਸਬੰਧਿਤ ਹਨ। ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਦੀ 35 ਤੋਂ 40 ਫ਼ੀਸਦ ਵੋਟ ਦੇ ਬਾਵਜੂਦ ਨੁੰਮਾਇੰਦਗੀ ਨਾ-ਮਾਤਰ ਹੈ।

 

Advertisement

Advertisement