ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਤਰਕਾਰ ਦੇ ਘਰ ਦਾਖ਼ਲ ਹੋਣ ਦੀ ਕੋਸ਼ਿਸ਼

01:35 PM May 09, 2023 IST

ਪੱਤਰ ਪ੍ਰੇਰਕ

Advertisement

ਜੰਡਿਆਲਾ ਗੁਰੂ, 8 ਮਈ

ਜੰਡਿਆਲਾ ਗੁਰੂ ਤੋਂ ਪੱਤਰਕਾਰ ਅੰਮ੍ਰਿਤਪਾਲ ਸਿੰਘ ਦੇ ਘਰ ਬੀਤੀ ਰਾਤ ਕੁਝ ਅਣਪਛਾਤਿਆਂ ਵੱਲੋਂ ਛੱਤ ਰਾਹੀਂ ਜ਼ਬਰਦਸਤੀ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਪਿਛਲੇ ਕੁਝ ਸਮੇਂ ਤੋਂ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀ ਉਨ੍ਹਾਂ ਦੀ ਛੱਤ ਉੱਪਰ ਆ ਰਹੇ ਹਨ ਅਤੇ ਛੱਤ ਦੇ ਰਸਤੇ ਘਰ ਵਿੱਚ ਵੜਨ ਦੀ ਕੋਸ਼ਿਸ਼ ਕਰਦੇ ਹਨ। ਇਸ ਕਾਰਨ ਉਨ੍ਹਾਂ ਦੇ ਪਰਿਵਾਰ ਨੂੰ ਜਾਨ-ਮਾਲ ਦਾ ਖ਼ਤਰਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਵੀ ਕੁਝ ਅਣਪਛਾਤੇ ਵਿਅਕਤੀ ਆਏ ਤੇ ਉਨ੍ਹਾਂ ਦੇ ਬਨੇਰਿਆਂ ਉੱਪਰ ਲੱਗੀ ਕੰਡਿਆਲੀ ਤਾਰ ਨੂੰ ਕੱਟਣ ਦੀ ਕੋਸ਼ਿਸ਼ ਕੀਤੀ ਅਤੇ ਲੋਹੇ ਦੇ ਐਂਗਲਾਂ ਨੂੰ ਪੁੱਟ ਦਿੱਤਾ ਗਿਆ। ਉਨ੍ਹਾਂ ਦੱਸਿਆ ਇੰਸਪੈੱਕਟਰ ਬਲਵਿੰਦਰ ਸਿੰਘ ਭੁੱਲਰ ਤੇ ਪੁਲੀਸ ਪਾਰਟੀ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਹੈ।

Advertisement

Advertisement