ਪੱਤਰਕਾਰ ਰਾਜਨ ਮਾਨ ਦੇ ਪਿਤਾ ਦਾ ਦੇਹਾਂਤ
05:56 AM Jun 16, 2025 IST
ਪੱਤਰ ਪ੍ਰੇਰਕ
ਰਈਆ, 15 ਜੂਨ
‘ਪੰਜਾਬੀ ਟ੍ਰਿਬਿਊਨ’ ਦੇ ਸੀਨੀਅਰ ਪੱਤਰਕਾਰ ਰਾਜਨ ਮਾਨ ਦੇ ਪਿਤਾ ਕਸ਼ਮੀਰ ਸਿੰਘ ਮਾਨ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪਿੰਡ ਮਾਹਲ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਇਸ ਮੌਕੇ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਰਾਜਨ ਮਾਨ ਨੇ ਦਿਖਾਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸਾਕ ਸਬੰਧੀ, ਰਾਜਸੀ ਆਗੂ, ਸਮਾਜਿਕ ਜਥੇਬੰਦੀਆਂ ਦੇ ਆਗੂ ਆਦਿ ਹਾਜ਼ਰ ਸਨ ਤੇ ਉਨ੍ਹਾਂ ਕਸ਼ਮੀਰ ਸਿੰਘ ਮਾਨ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਕਸ਼ਮੀਰ ਸਿੰਘ ਮਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸੇਵਾਮੁਕਤ ਹੋਏ ਸਨ। ਉਨ੍ਹਾਂ ਨਮਿੱਤ ਅੰਤਿਮ ਅਰਦਾਸ 24 ਜੂਨ ਨੂੰ ਦੁਪਹਿਰੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਡੀ ਬਲਾਕ ਰਣਜੀਤ ਐਵੇਨਿਊ ਅੰਮ੍ਰਿਤਸਰ ਵਿੱਚ ਹੋਵੇਗੀ।
Advertisement
Advertisement