ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਗਵਾੜਾ ਨਿਗਮ ਵੱਲੋਂ ਸੈਕੰਡਰੀ ਡੰਪਾਂ ਤੋਂ ਕੂੜਾ ਚੁਕਵਾਉਣ ਦਾ ਕੰਮ ਸ਼ੁਰੂ

05:28 AM Jun 02, 2025 IST
featuredImage featuredImage
ਸਫ਼ਾਈ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਅਤੇ ਮੇਅਰ ਰਾਮਪਾਲ ਉੱਪਲ।
ਪੱਤਰ ਪ੍ਰੇਰਕਫਗਵਾੜਾ, 1 ਜੂਨ
Advertisement

ਫਗਵਾੜਾ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਨਗਰ ਨਿਗਮ ਵੱਲੋਂ ਇੱਕ ਨਿਵੇਕਲੀ ਸ਼ੁਰੂਆਤ ਕਰਦਿਆਂ ਸੈਕੰਡਰੀ ਡੰਪਾਂ ਤੇ ਇਕੱਤਰ ਹੋਣ ਵਾਲੇ ਕੂੜੇ ਨੂੰ ਅੱਜ ਵੀ ਚੁੱਕਿਆ ਗਿਆ। ਇਸ ਨਾਲ ਹਫ਼ਤੇ ਦੇ ਅਖੀਰਲੇ ਦਿਨਾਂ ’ਚ ਵਧਣ ਵਾਲੇ ਕੂੜੇ ਦੀ ਸਮੱਸਿਆ ਤੋਂ ਸ਼ਹਿਰ ਵਾਸੀਆਂ ਨੂੰ ਰਾਹਤ ਮਿਲੇਗੀ।

ਸਫ਼ਾਈ ਮੁਹਿੰਮ ਦੀ ਸ਼ੁਰੂਆਤ ਮੇਅਰ ਰਾਮਪਾਲ ਉੱਪਲ ਤੇ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਦੀ ਅਗਵਾਈ ਹੇਠ ਸੈਨੇਟਰੀ ਇੰਸਪੈਕਟਰ ਸੇਵਕ ਰਾਮ, ਸੁਪਰਵਾਈਜ਼ਰ ਜੋਗਰਾਜ ਤੇ ਹੈਲਥ ਸ਼ਾਖਾ ਦੀ ਸਮੁੱਚੀ ਟੀਮ ਦੀ ਮੌਜੂਦਗੀ ’ਚ ਗੋਰਮਿੰਟ ਸਕੂਲ ਤੇ ਹੁਸ਼ਿਆਰਪੁਰ ਰੋਡ ’ਤੇ ਸਥਿਤ ਸੈਕੰਡਰੀ ਡੰਪਾਂ ਤੋਂ ਕੂੜੇ ਦੀ ਸਫ਼ਾਈ ਕਰਵਾ ਕੇ ਕੀਤੀ ਗਈ।

Advertisement

ਉਨ੍ਹਾਂ ਕਿਹਾ ਕਿ ਹੁਣ ਤੱਕ ਐਤਵਾਰ ਨੂੰ ਸੈਕੰਡਰੀ ਪੁਆਇੰਟਾਂ ਤੋਂ ਕੂੜਾ ਨਹੀਂ ਉਠਾਇਆ ਜਾਂਦਾ ਸੀ, ਜਿਸ ਨਾਲ ਸੈਕੰਡਰੀ ਪੁਆਇੰਟਾਂ ’ਤੇ ਕੂੜਾ ਵੱਧ ਜਾਂਦਾ ਸੀ ਤੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਅੱਜ ਤੋਂ ਇਹ ਸਾਰਾ ਕੁੱਝ ਬਦਲ ਜਾਵੇਗਾ।

ਉਨ੍ਹਾਂ ਕਿਹਾ ਕਿ ਹੁਣ ਤੋਂ ਨਗਰ ਨਿਗਮ ਦੀ ਟੀਮ ਐਤਵਾਰ ਨੂੰ ਵੀ ਕੰਮ ਕਰੇਗੀ ਤਾਂ ਜੋ ਸਫ਼ਾਈ ਵਿਵਸਥਾ ਨਿਰੰਤਰ ਬਣੀ ਰਹੇ। ਉਨ੍ਹਾਂ ਇਸ ਮੌਕੇ ਨਗਰ ਨਿਗਮ ਦੀ ਹੈਲਥ ਸ਼ਾਖਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਵਧਾਈ ਦਿੱਤੀ। ਡਾ. ਗੁਪਤਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੂੜੇ ਦੀ ਸੈਗਰੀਗੇਸ਼ਨ ਅਤੇ ਜਨਤਕ ਥਾਵਾਂ ਨੂੰ ਸਾਫ ਰੱਖਣ ਵਿੱਚ ਪ੍ਰਸ਼ਾਸ਼ਨ ਦਾ ਸਾਥ ਦੇਣ।

Advertisement