ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਗਵਾੜਾ ਵਾਸੀਆਂ ਦਾ ਸਦਾ ਰਿਣੀ ਰਹਾਂਗਾ: ਚੱਬੇਵਾਲ

07:39 AM Jun 21, 2024 IST
ਡਾ. ਰਾਜ ਕੁਮਾਰ ਚੱਬੇਵਾਲ ਦਾ ਸੁਆਗਤ ਕਰਦੇ ਹੋਏ ਆਗੂ। -ਫੋਟੋ: ਚਾਨਾ

ਪੱਤਰ ਪ੍ਰੇਰਕ
ਫਗਵਾੜਾ, 20 ਜੂਨ
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਫਗਵਾੜਾ ਵਿਧਾਨ ਸਭਾ ਹਲਕੇ ਦੇ ਪਾਰਟੀ ਵਰਕਰਾਂ, ਸਮਰਥਕਾਂ ਅਤੇ ਸਮੂਹ ਵੋਟਰਾਂ ਦਾ ਧੰਨਵਾਦ ਕਰਨ ਲਈ ਸਮਾਗਮ ਕੀਤਾ ਗਿਆ।
ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਭਾਜਪਾ ਦੇ ਗੜ੍ਹ ’ਚ ਉਨ੍ਹਾਂ ਨੂੰ ਵੋਟਰਾਂ ਨੇ ਲੀਡ ਦਿੱਤੀ ਹੈ ਤੇ ਸਾਲ 2014 ਤੇ 2019 ’ਚ ਲਗਾਤਾਰ ਦੋ ਵਾਰ ਜਿੱਤ ਦਰਜ ਕਰਨ ਵਾਲੀ ਭਾਜਪਾ ਦੀ ਉਮੀਦਵਾਰ ਨੂੰ ਵੋਟਰਾਂ ਨੇ ਤੀਸਰੇ ਸਥਾਨ ’ਤੇ ਪਛਾੜ ਦਿੱਤਾ। ਉਨ੍ਹਾਂ ਕਿਹਾ ਕਿ ਉਹ ਫਗਵਾੜਾ ਦੇ ਲੋਕਾਂ ਦੇ ਹਮੇਸ਼ਾਂ ਰਿਣੀ ਰਹਿਣਗੇ ਤੇ ਇੱਥੋਂ ਦੇ ਲੋਕਾਂ ਦੀ ਹਰ ਸਮੱਸਿਆ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ।ਫਗਵਾੜਾ ਵਿੱਚ ਨਵੇਂ ਉਦਯੋਗ ਲੱਗਣਗੇ ਅਤੇ ਸ਼ਹਿਰ ਦੇ ਨਾਲ-ਨਾਲ ਪੇਂਡੂ ਖੇਤਰ ਦਾ ਵੀ ਲੋੜੀਂਦਾ ਵਿਕਾਸ ਹੋਵੇਗਾ। ਇਸ ਮੌਕੇ ਤਵਿੰਦਰ ਰਾਮ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ, ਅਵਤਾਰ ਸਿੰਘ ਸਾਬਕਾ ਸਰਪੰਚ ਪੰਡਵਾ, ਕ੍ਰਿਸ਼ਨ ਕੁਮਾਰ ਹੀਰੋ, ਬਲਾਕ ਪ੍ਰਧਾਨ ਵਰੁਣ ਬੰਗੜ, ਸਮਰਜੀਤ ਗੁਪਤਾ ਤੋਂ ਇਲਾਵਾ ਮਹਿਲਾ ਆਗੂ ਪ੍ਰਿਤਪਾਲ ਕੌਰ ਤੁਲੀ ਤੇ ਮੋਨਿਕਾ ਸ਼ਰਮਾ ਵੀ ਹਾਜ਼ਰ ਸਨ।

Advertisement

Advertisement
Advertisement