ਫਤਿਹਪੁਰ ਸਕੂਲ ’ਚ ਵਿਸਾਖੀ ਮਨਾਈ
05:05 AM Apr 15, 2025 IST
ਪਾਇਲ: ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿੱਚ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਇਸ ਸਮਾਗਮ ਦੀ ਅਗਵਾਈ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ ਅਤੇ ਉੱਪ ਪ੍ਰਧਾਨ ਨਵੇਰਾ ਜੌਲੀ ਨੇ ਕੀਤੀ। ਸ੍ਰੀ ਜੌਲੀ ਨੇ ਕਿਹਾ ਕਿ ਇਸ ਗੁਰੂ ਗੋਬਿੰਦ ਸਿੰਘ ਨੇ ਖਾਲਸਾ ਪੰਥ ਸਜਾਇਆ ਸੀ ਅਤੇ ਵਿਸਾਖੀ ਨੂੰ ਹਾੜੀ ਦੀ ਫਸਲ ਕਣਕ ਦੀ ਵਾਡੀ ਦੀ ਸ਼ੁਰੂਆਤ ਕਰਨ ਨੂੰ ਸ਼ੁੱਭ ਮੰਨਿਆ ਜਾਂਦਾ ਹੈ। ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਦਿਹਾੜੇ ਦੀ ਵਧਾਈ ਦਿੱਤੀ ਅਤੇ ਵਿਸਾਖੀ ਦੇ ਮਹੱਤਵ ਬਾਰੇ ਦੱਸਿਆ। ਬੱਚਿਆਂ ਨੇ ਗਿੱਧੇ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਤੇ ਛੋਟੇ ਬੱਚਿਆਂ ਨੇ ਸੱਭਿਆਚਾਰਕ ਕਵਿਤਾਵਾਂ ਪੇਸ਼ ਕੀਤੀਆਂ। -ਪੱਤਰ ਪ੍ਰੇਰਕ
Advertisement
Advertisement