ਫ਼ਤਹਿਗੜ੍ਹ ਛੰਨਾ, ਗਾਜੇਵਾਸ ਤੇ ਤਲਵੰਡੀ ਮਲਿਕ ’ਚ ਘਰ-ਘਰ ਦਸਤਕ
05:59 AM May 19, 2025 IST
ਸਮਾਣਾ (ਸੁਭਾਸ਼ ਚੰਦਰ): ਨਸ਼ਾ ਮੁਕਤੀ ਯਾਤਰਾ ਦੌਰਾਨ ਸਮਾਣਾ ਹਲਕੇ ਦੇ ਪਿੰਡਾਂ ਫ਼ਤਹਿਗੜ੍ਹ ਛੰਨਾ, ਗਾਜੇਵਾਸ ਤੇ ਤਲਵੰਡੀ ਮਲਿਕ ਵਿੱਚ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਗਿਆ। ਇਸ ਮੌਕੇ ਗਾਜੇਵਾਸ ਵਿੱਚ ਇੱਕ ਨਸ਼ਾ ਛੱਡਣ ਵਾਲੇ ਹੀਰੋ ਨੌਜਵਾਨ ਨੇ ਆਪਣੀ ਵਿਥਿਆ ਬਿਆਨੀ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਦੇ ਅਸਲ ਹੀਰੋ ਬਨਣ ਲਈ ਪ੍ਰੇਰਿਆ। ਇਸ ਮੌਕੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਫ਼ੈਸਲਾਕੁਨ ਜੰਗ ਦੇ ਅਗਲੇ ਪੜਾਅ ਤਹਿਤ ਅਸੀਂ ਪਿੰਡ ਪਿੰਡ ਜਾ ਰਹੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਦਿਆਂ ਸਹੁੰ ਵੀ ਚੁਕਾਈ। ਉਨ੍ਹਾਂ ਨਾਲ ਐੱਸਡੀਐੱਮ ਰਿਚਾ ਗੋਇਲ, ਬੀਡੀਪੀਓ ਗੁਰਮੀਤ ਸਿੰਘ ਕਾਹਲੋਂ ਅਤੇ ਥਾਣਾ ਮੁਖੀ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਵੀ ਮੌਜੂਦ ਸਨ।
Advertisement
Advertisement
Advertisement