ਫ਼ਰਦ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ
05:13 AM Jun 05, 2025 IST
ਭਦੌੜ: ਫ਼ਰਦ ਕੇਂਦਰ ਭਦੌੜ ਦੇ ਮੁਲਾਜ਼ਮ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰ ਕੇ ਹੜਤਾਲ ’ਤੇ ਚਲੇ ਗਏ ਹਨ, ਜਿਸ ਕਾਰਨ ਰਜਿਸਟਰੀਆਂ ਦੇ ਕੰਮ ਰੁਕ ਗਏ ਹਨ। ਫਰਦ ਕੇਂਦਰ ਭਦੌੜ ’ਚ ਡਾਟਾ ਐਂਟਰੀ ਅਪਰੇਟਰ ਵਜੋਂ ਕੰਮ ਕਰ ਰਹੇ ਗੁਰਪ੍ਰੀਤ ਸਿੰਘ, ਬਲਦੇਵ ਸਿੰਘ ਅਤੇ ਸੰਦੀਪ ਕੌਰ ਨੇ ਦੱਸਿਆ ਕਿ ਉਹ ਐੱਸਐੱਮਐੱਸ ਕੰਪਨੀ ਰਾਹੀਂ ਫਰਦ ਕੇਂਦਰ ’ਤੇ ਪਿਛਲੇ 16 ਸਾਲਾਂ ਤੋਂ ਕੰਮ ਰਹੇ ਹਨ। ਕੰਪਨੀ ਉਨ੍ਹਾਂ ਨੂੰ ਕੰਪਨੀ ਕਹਿ ਰਹੀ ਹੈ ਕਿ ਉਨ੍ਹਾਂ ਦਾ ਸਰਕਾਰ ਨਾਲ ਪਿਛਲੇ ਸਾਲ ਅਕਤੂਬਰ ਤੋਂ ਕੰਟਰੈਕਟ ਖ਼ਤਮ ਹੋ ਚੁੱਕਾ ਹੈ ਤੇ ਇਸ ਕਰਕੇ ਕੰਪਨੀ ਉਨ੍ਹਾਂ ਨੂੰ ਤਨਖ਼ਾਹ ਨਹੀਂ ਦੇ ਸਕਦੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਾਰੇ ਡੇਟਾ ਐਂਟਰੀ ਅਪਰੇਟਰਾਂ ਦਾ ਰੁਜ਼ਗਾਰ ਨਾ ਖੋਹਿਆ ਜਾਵੇ ਤੇ ਉਨ੍ਹਾਂ ਦੀ ਬਣਦੀ ਤਨਖਾਹ ਜਾਰੀ ਕੀਤੀ ਜਾਵੇ। ਅਪਰੇਟਰਾਂ ਵੱਲੋਂ ਨਾਇਬ ਤਹਿਸੀਲਦਾਰ ਦਵਿੰਦਰ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ ਗਿਆ। -ਪੱਤਰ ਪ੍ਰੇਰਕ
Advertisement
Advertisement