ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫ਼ਲਾਂ ਤੇ ਸਬਜ਼ੀਆਂ ਦੀ ਸੰਭਾਲ ਬਾਰੇ ਸਿਖਲਾਈ ਕੋਰਸ

05:20 AM Jun 07, 2025 IST
featuredImage featuredImage

ਖੇਤਰੀ ਪ੍ਰਤੀਨਿਧ
ਲੁਧਿਆਣਾ, 6 ਜੂਨ
ਪੀਏਯੂ ਦੇ ਸਕਿੱਲ ਡਿਵੈੱਲਪਮੈਂਟ ਸੈਂਟਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ‘ਘਰੇਲੂ ਪੱਧਰ ’ਤੇ ਫ਼ਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਕਰਨ ਬਾਰੇ’ ਪੰਜ ਦਿਨਾਂ ਸਿਖਲਾਈ ਕੋਰਸ ਫੂਡ ਸਾਇੰਸ ਅਤੇ ਤਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਕੋਰਸ ਵਿੱਚ 42 ਸਿਖਿਆਰਥੀਆਂ ਨੇ ਹਿੱਸਾ ਲਿਆ।
ਸਹਿਯੋਗੀ ਨਿਰਦੇਸ਼ਕ (ਸਕਿੱਲ ਡਿਵੈੱਲਪਮੈਂਟ) ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਦੌਰਾਨ ਘਰ ਵਿੱਚ ਫ਼ਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਕਿਵੇਂ ਕਰ ਸਕਦੇ ਹਨ ਅਤੇ ਇਨ੍ਹਾਂ ਤੋਂ ਕੀ-ਕੀ ਖਾਦ ਪਦਾਰਥ ਤਿਆਰ ਕਰਕੇ ਮੰਡੀਕਰਨ ਕੀਤੇ ਜਾ ਸਕਦੇ ਹਨ, ਬਾਰੇ ਯੂਨੀਵਰਸਿਟੀ ਦੇ ਮਾਹਿਰਾਂ ਕੋਲੋਂ ਬਾਰੀਕੀਆਂ ਸਿੱਖਣ ਦਾ ਮੌਕਾ ਪ੍ਰਾਪਤ ਹੋਇਆ। ਕੋਰਸ ਦੇ ਕੋਆਰਡੀਨੇਟਰ ਡਾ. ਕੁਲਵੀਰ ਕੌਰ ਨੇ ਕੋਰਸ ਦੀ ਭੂਮਿਕਾ ਅਤੇ ਕੋਰਸ ਦੀ ਮਹਤੱਤਾ ਬਾਰੇ ਸਿਖਿਆਰਥੀਆਂ ਨੂੰ ਜਾਣੂ ਕਰਵਾਇਆ। ਤਕਨੀਕੀ ਕੋਆਰਡੀਨੇਟਰ ਡਾ. ਅਰਸ਼ਦੀਪ ਸਿੰਘ ਨੇ ਦੱਸਿਆ ਕਿ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਵੱਖ-ਵੱਖ ਵਿਸ਼ਾ ਮਾਹਿਰ ਡਾ. ਸੁਖਪ੍ਰੀਤ ਕੌਰ, ਡਾ. ਵਿਕਾਸ ਕੁਮਾਰ, ਡਾ. ਹਨੂਮਾਨ ਬੋਬੜੇ ਤੇ ਡਾ. ਜਗਬੀਰ ਰੀਹਲ ਨੇ ਫੂਡ-ਸੇਫਟੀ ਪੈਕੇਜਿੰਗ ਅਤੇ ਲੇਬਲਿੰਗ ਦੀ ਮਹਤੱਤਾ, ਫ਼ਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਦੇ ਸਿਧਾਂਤ ਅਤੇ ਖ਼ਰਾਬ ਹੋਣ ਦੇ ਕਾਰਨ, ਫ਼ਲਾਂ ਦੀ ਸਾਂਭ-ਸੰਭਾਲ ਦੇ ਤਰੀਕੇ ਅਤੇ ਲੋੜੀਂਦੇ ਰਸਾਇਣਕ ਪਦਾਰਥਾਂ ਸਬੰਧੀ ਜਾਣਕਾਰੀ, ਆਲੂ-ਚਿਪਸ, ਪਾਪੜ, ਵੜੀਆਂ, ਸਿਰਕਾ ਆਦਿ ਬਣਾਉਣ ਦੇ ਤਰੀਕੇ ਅਤੇ ਅਚਾਰ ਬਨਾਉਣ ਸਬੰਧੀ ਤਕਨੀਕਾਂ ਅਤੇ ਮਰਤਬਾਨਾਂ ਨੂੰ ਜੀਵਾਣੂ ਰਹਿਤ ਕਰਨ ਦੇ ਤਰੀਕੇ ਅਤੇ ਲਾਭ, ਟਮਾਟਰ ਸੌਸ, ਟਮਾਟਰ ਪਿਊਰੀ ਅਤੇ ਟਮਾਟਰਾਂ ਦਾ ਜੂਸ ਅਤੇ ਚਟਣੀ ਬਨਾਉਣ ਦੀ ਜਾਣਕਾਰੀ, ਅੰਬ ਦਾ ਅਚਾਰ, ਹਰੀ ਮਿਰਚ, ਨਿੰਬੂ ਅਤੇ ਗਲਗਲ ਦਾ ਅਚਾਰ, ਪਾਪੜ ਅਤੇ ਵੜੀਆਂ ਬਨਾਉਣ ਦੀ ਜਾਣਕਾਰੀ, ਫ਼ਲਾਂ ਦਾ ਸੁਕਐਸ਼, ਨੈਕਟਰ ਅਤੇ ਆਰ.ਟੀ.ਐੱਸ. ਬਨਾਉਣ ਸਬੰਧੀ ਜਾਣਕਾਰੀ ਅਤੇ ਫਰੂਟ ਜੈਮ, ਜੈਲੀ ਅਤੇ ਫਰੂਟ ਲੈਦਰ ਬਨਾਉਣ ਸਬੰਧੀ ਵਿਸ਼ਿਆਂ ਉੱਪਰ ਭਰਪੂਰ ਅਤੇ ਲਾਹੇਵੰਦ ਜਾਣਕਾਰੀ ਸਿਖਿਆਰਥੀਆਂ ਨਾਲ ਸਾਂਝੀ ਕੀਤੀ। ਡਾ. ਪ੍ਰੇਰਨਾ ਕਪਿਲਾ ਨੇ ਫੂਡ ਸੇਫਟੀ ਅਤੇ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ਨਿਯਮਾਂ ਬਾਰੇ ਸਿਖਿਆਰਥੀਆਂ ਨੂੰ ਜਾਣੂ ਕਰਵਾਇਆ।
ਕੋਰਸ ਦੇ ਕੋਆਰਡੀਨੇਟਰ ਡਾ. ਲਵਲੀਸ਼ ਗਰਗ ਨੇ ਦੱਸਿਆ ਕਿ ਇਸ ਕਿੱਤੇ ਨੂੰ ਵਪਾਰ ਵਿੱਚ ਬਦਲਣ ਲਈ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਡਾ. ਰਮਨਦੀਪ ਸਿੰਘ ਨੇ ਖਾਸ ਨੁਕਤੇ ਸਿਖਿਆਰਥੀਆਂ ਨਾਲ ਸਾਂਝੇ ਕੀਤੇ। ਅੰਤ ਵਿੱਚ ਮੈਡਮ ਕੰਵਲਜੀਤ ਕੌਰ ਨੇ ਸਿਖਿਆਰਥੀਆਂ ਨੂੰ ਪੀ.ਏ.ਯੂ. ਵੱਲੋਂ ਲਗਾਏ ਜਾਂਦੇ ਹੋਰ ਕੋਰਸਾਂ ਦੀ ਜਾਣਕਾਰੀ ਦਿੱਤੀ ਅਤੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।

Advertisement

Advertisement