ਫ਼ਿਰੋਜ਼ਪੁਰ ’ਚ ਪੌਣੇ ਦੋ ਕਿੱਲੋ ਹੈਰੋਇਨ ਬਰਾਮਦ
05:31 AM May 16, 2025 IST
ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 15 ਮਈ
ਫ਼ਿਰੋਜ਼ਪੁਰ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 1.887 ਕਿੱਲੋਗ੍ਰਾਮ ਹੈਰੋਇਨ ਬਰਾਮਦ ਕਰ ਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਵਾਲੀ ਟੀਮ ਨੇ ਮਧਰੇ ਪਿੰਡ ਦੇ ਨਜ਼ਦੀਕ ਗਸ਼ਤ ਦੌਰਾਨ ਸੁਖਦੇਵ ਸਿੰਘ ਉਰਫ਼ ਬੱਬੀ ਵਾਸੀ ਪਿੰਡ ਹਬੀਬ ਵਾਲਾ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 1.446 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੂਜੇ ਮਾਮਲੇ ਵਿੱਚ ਥਾਣਾ ਸਦਰ ਪੁਲੀਸ ਨੂੰ ਬੀਐਸਐਫ਼ ਦੇ ਅਧਿਕਾਰੀਆਂ ਵੱਲੋਂ ਸੂਚਨਾ ਮਿਲੀ ਕਿ ਉਨ੍ਹਾਂ ਨੂੰ ਸਰਹੱਦ ਦੇ ਨਜ਼ਦੀਕ ਬਣੀ ਬੀਐਸਐਫ਼ ਦੀ ਜਗਦੀਸ਼ ਚੌਕੀ ਦੇ ਨੇੜਿਉਂ ਹੈਰੋਇਨ ਦਾ ਇੱਕ ਪੈਕੇਟ ਮਿਲਿਆ ਹੈ। ਪੁਲੀਸ ਨੂੰ ਇਸ ਪੈਕੇਟ ਵਿੱਚੋਂ 441 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਸਬੰਧੀ ਅਣਪਛਾਤੇ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਆਰੰਭ ਦਿੱਤੀ ਗਈ ਹੈ।
Advertisement
Advertisement