ਫ਼ਿਰੌਤੀਆਂ ਮੰਗਣ ਦੇ ਦੋਸ਼ ਹੇਠ ਮੁਲਜ਼ਮ ਕਾਬੂ
05:02 AM Mar 25, 2025 IST
ਪੱਤਰ ਪ੍ਰੇਰਕ
ਤਰਨ ਤਾਰਨ, 24 ਮਾਰਚ
ਵਲਟੋਹਾ ਪੁਲੀਸ ਨੇ ਵਿਦੇਸ਼ ਤੋਂ ਫ਼ਿਰੌਤੀਆਂ ਮੰਗਣ ਵਾਲੇ ਗਰੋਹ ਦਾ ਸੰਚਾਲਨ ਕਰ ਰਹੇ ਗੈਂਗਸਟਰ ਪ੍ਰਭ ਦਾਸੂਵਾਲ ਦੇ ਗਰੁੱਪ ਦੇ ਇੱਕ ਕਰਿੰਦੇ ਨੂੰ ਅੱਜ ਗ੍ਰਿਫ਼ਤਾਰ ਕੀਤਾ ਹੈ| ਐੱਸਐੱਸਪੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਨਮੋਲ ਸਿੰਘ ਮੋਲਾ ਵਾਸੀ ਘੜਿਆਲਾ ਦੇ ਤੌਰ ’ਤੇ ਕੀਤੀ ਗਈ ਹੈ| ਉਸ ਨੇ ਕਰੀਬ ਦੋ ਹਫ਼ਤੇ ਪਹਿਲਾਂ ਸਰਹੱਦੀ ਖੇਤਰ ਦੇ ਪਿੰਡ ਅਮਰਕੋਟ ਦੇ ਇੱਕ ਆੜ੍ਹਤੀ ਵੱਲੋਂ 30 ਲੱਖ ਰੁਪਏ ਦੀ ਫ਼ਿਰੌਤੀ ਨਾ ਦੇਣ ’ਤੇ ਉਸ ਦੀ ਦੁਕਾਨ ਉੱਤੇ ਗੋਲੀਆਂ ਚਲਾਈਆਂ ਸਨ| ਐੱਸਐੱਸਪੀ ਨੇ ਕਿਹਾ ਕਿ ਇਸ ਸਬੰਧੀ ਇੱਕ ਕੇਸ ਪਹਿਲਾਂ ਦਾ ਹੀ ਦਰਜ ਕੀਤਾ ਹੋਇਆ ਹੈ|
Advertisement
Advertisement