ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਾਇਰ ਬ੍ਰਿਗੇਡ ਤੇ ਐਮਰਜੈਂਸੀ ਸੇਵਾਵਾਂ ਦੇ ਅਮਲੇ ਦੀਆਂ ਛੁੱਟੀਆਂ ਰੱਦ

05:37 AM May 10, 2025 IST
featuredImage featuredImage

ਆਤਿਸ਼ ਗੁਪਤਾ
ਚੰਡੀਗੜ੍ਹ, 9 ਮਈ
ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੀਆਂ ਅੱਗ ਬੁਝਾਊ ਅਤੇ ਐਮਰਜੈਂਸੀ ਸੇਵਾਵਾਂ ਨੂੰ ਤਿਆਰ-ਬਰ-ਤਿਆਰ ਰੱਖਣ ਲਈ ਕਦਮ ਚੁੱਕੇ ਹਨ। ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਫਾਇਰ ਬ੍ਰਿਗੇਡ ਸਟਾਫ ਦੀਆਂ ਸਾਰੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਅਤੇ ਪੰਜਾਬ ਭਰ ਵਿੱਚ ਸੰਵੇਦਨਸ਼ੀਲ ਥਾਵਾਂ ’ਤੇ ਉਨ੍ਹਾਂ ਨੂੰ 24 ਘੰਟੇ ਤਾਇਨਾਤ ਰਹਿਣ ਲਈ ਕਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਰ ਸਮੇਂ ਆਪਣੇ ਮੋਬਾਈਲ ਫੋਨ ਚਲਦੇ ਰੱਖਣਾ ਯਕੀਨੀ ਬਣਾਉਂਦਿਆਂ ਹਾਈ ਅਲਰਟ ’ਤੇ ਰਹਿਣ ਦੇ ਨਿਰਦੇਸ਼ ਦਿੱਤੇ।
ਕੈਬਨਿਟ ਮੰਤਰੀ ਨੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਸੰਵੇਦਨਸ਼ੀਲ ਸਥਾਨਾਂ ’ਤੇ ਫਾਇਰ ਟੈਂਡਰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਰੱਖਣ ਤੇ ਨਾ ਘਬਰਾਉਣ ਦੀ ਅਪੀਲ ਕੀਤੀ।

Advertisement

ਭਾਰਤੀ ਫੌਜ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਪੰਜਾਬੀ: ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਭਾਰਤੀ ਫੌਜ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਇਤਿਹਾਸ ਗਵਾਹ ਹੈ ਕਿ ਪਿਛਲੀਆਂ ਭਾਰਤ-ਪਾਕਿ ਜੰਗਾਂ ਦੌਰਾਨ ਪੰਜਾਬੀਆਂ ਵੱਲੋਂ ਦਿਖਾਈ ਗਈ ਬਹਾਦਰੀ ਬੇਮਿਸਾਲ ਸੀ। ਉਨ੍ਹਾਂ ਕਿਹਾ ਕਿ ਦੁਸ਼ਮਣ ਹਾਲੇ ਵੀ ਪਿਛਲੀਆਂ ਜੰਗਾਂ ਦੌਰਾਨ ਭਾਰਤੀ ਫੌਜ ਵੱਲੋਂ ਦਿਖਾਈ ਬਹਾਦਰੀ ਦੀਆਂ ਕਹਾਣੀਆਂ ਤੋਂ ਡਰਦੇ ਹਨ। ਉਨ੍ਹਾਂ ਭਾਰਤ-ਪਾਕਿ ਤਣਾਅ ਦੌਰਾਨ ਅਮਨ-ਸ਼ਾਂਤੀ ਅਤੇ ਭਾਰਤੀ ਫੌਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਲਈ ਬਣਦਾ ਮਾਣ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ।

Advertisement
Advertisement